NEET PG 2025 ਪ੍ਰੀਖਿਆ ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦੋ ਸ਼ਿਫਟਾਂ ਚ ਨਹੀਂ ਹੋਵੇਗੀ ਪ੍ਰੀਖਿਆ

NEET PG 2025 : ਸੁਪਰੀਮ ਕੋਰਟ ਨੇ ਇਹ ਗੱਲ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਵੱਲੋਂ NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਕਹੀ ਹੈ। ਇਹ ਪਟੀਸ਼ਨ ਯੂਨਾਈਟਿਡ ਡਾਕਟਰਜ਼ ਫਰੰਟ ਵੱਲੋਂ ਦਾਇਰ ਕੀਤੀ ਗਈ ਹੈ।

By  KRISHAN KUMAR SHARMA May 30th 2025 01:21 PM -- Updated: May 30th 2025 01:30 PM

ਸੁਪਰੀਮ ਕੋਰਟ ਨੇ NEET PG 2025 ਪ੍ਰੀਖਿਆ ਸਬੰਧੀ ਹੁਕਮ ਜਾਰੀ ਕੀਤਾ ਹੈ। ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਨਹੀਂ ਲਈ ਜਾਣੀ ਚਾਹੀਦੀ। ਇਸ ਹੁਕਮ ਬਾਰੇ ਅਦਾਲਤ ਨੇ ਕਿਹਾ ਹੈ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਹ ਮਨਮਾਨੀ ਅਤੇ ਮੁਸ਼ਕਲ ਦੇ ਵੱਖ-ਵੱਖ ਪੱਧਰ ਪੈਦਾ ਕਰ ਸਕਦਾ ਹੈ। ਅਦਾਲਤ ਨੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਯਾਨੀ NBE ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ ਪ੍ਰੀਖਿਆ ਸਿਰਫ਼ ਇੱਕ ਸ਼ਿਫਟ ਵਿੱਚ ਕਰਵਾਉਣ ਦਾ ਪ੍ਰਬੰਧ ਕਰੇ।

ਸੁਪਰੀਮ ਕੋਰਟ (Supreme Court) ਨੇ ਇਹ ਗੱਲ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ ਵੱਲੋਂ NEET PG 2025 ਪ੍ਰੀਖਿਆ ਦੋ ਸ਼ਿਫਟਾਂ ਵਿੱਚ ਕਰਵਾਉਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਦੌਰਾਨ ਕਹੀ ਹੈ। ਇਹ ਪਟੀਸ਼ਨ ਯੂਨਾਈਟਿਡ ਡਾਕਟਰਜ਼ ਫਰੰਟ (United Doctors Front) ਵੱਲੋਂ ਦਾਇਰ ਕੀਤੀ ਗਈ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੀਖਿਆ ਦੇਸ਼ ਭਰ ਵਿੱਚ ਇੱਕ ਹੀ ਸੈਸ਼ਨ ਵਿੱਚ ਕਰਵਾਈ ਜਾਣੀ ਚਾਹੀਦੀ ਹੈ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। NEET PG ਪ੍ਰੀਖਿਆ 15 ਜੂਨ ਨੂੰ ਹੋਣੀ ਹੈ।

Related Post