Harcharan Singh Bhullar ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ , ਸੁਪਰੀਮ ਕੋਰਟ ਨੇ ਪਟੀਸ਼ਨ ਤੇ ਸੁਣਵਾਈ ਤੋਂ ਕੀਤਾ ਇੰਨਕਾਰ

Harcharan Singh Bhullar News : ਪੰਜਾਬ (Punjab) ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਰਿਸ਼ਵਤ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇੰਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਭੁੱਲਰ ਨੂੰ ਹਾਈ ਕੋਰਟ 'ਚ ਹੀ ਆਪਣਾ ਪੱਖ ਰੱਖਣ ਲਈ ਕਿਹਾ ਹੈ।

By  Shanker Badra December 19th 2025 03:35 PM -- Updated: December 19th 2025 03:41 PM

Harcharan Singh Bhullar News : ਪੰਜਾਬ (Punjab) ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਰਿਸ਼ਵਤ ਦੇ ਦੋਸ਼ਾਂ 'ਚ ਗ੍ਰਿਫ਼ਤਾਰ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇੰਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਭੁੱਲਰ ਨੂੰ ਹਾਈ ਕੋਰਟ 'ਚ ਹੀ ਆਪਣਾ ਪੱਖ ਰੱਖਣ ਲਈ ਕਿਹਾ ਹੈ। 

ਭਾਰਤ ਦੇ ਚੀਫ਼ ਜਸਟਿਸ ਦੀ ਬੈਂਚ ਨੇ ਭੁੱਲਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਨੂੰ ਹਾਈ ਕੋਰਟ ਵਿੱਚ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸ ਤੋਂ ਬਾਅਦ ਭੁੱਲਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ ਅਤੇ ਪਟੀਸ਼ਨ ਵਾਪਸ ਲੈਣ 'ਤੇ ਸੁਪਰੀਮ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ। ਹਰਚਰਨ ਸਿੰਘ ਭੁੱਲਰ ਨੇ CBI ਜਾਂਚ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।   

ਦੱਸ ਦੇਈਏ ਕਿ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ  ਨੇ ਸੀਬੀਆਈ ਦੁਆਰਾ ਆਪਣੀ ਗ੍ਰਿਫਤਾਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫਆਈਆਰ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਦੋਂ ਭੁੱਲਰ ਨੂੰ ਇਸ ਪਟੀਸ਼ਨ 'ਤੇ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਤਾਂ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। 

ਜ਼ਿਕਰਯੋਗ ਹੈ ਕਿ ਸੀਬੀਆਈ ਨੇ ਉਨ੍ਹਾਂ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ ਇੱਕ ਵਿਚੋਲੇ ਕ੍ਰਿਸ਼ਨੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਆਈਜੀ ਦੇ ਘਰ ਦੀ ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਦੀ ਨਕਦੀ, ਗਹਿਣੇ ਅਤੇ ਸ਼ਰਾਬ ਬਰਾਮਦ ਹੋਈ ਸੀ।

Related Post