ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰਿਯਾ ਕਿਰਨ ਸ਼ੋਅ 6 ਤੇ 7 ਮਾਰਚ ਨੂੰ : ਸ਼ੌਕਤ ਅਹਿਮਦ ਪਰੇ

ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰਿਯਾ ਕਿਰਨ ਸ਼ੋਅ 6 ਅਤੇ 7 ਮਾਰਚ ਨੂੰ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਅਗਾਊਂ ਤਿਆਰੀਆਂ ਸਬੰਧੀ ਇੰਡੀਅਨ ਏਅਰ ਫੋਰਸ ਤੇ ਸਿਵਿਲ ਏਅਰ ਪੋਰਟ, ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

By  Jasmeet Singh March 3rd 2023 06:16 PM

ਬਠਿੰਡਾ: ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਸੂਰਿਯਾ ਕਿਰਨ ਸ਼ੋਅ 6 ਅਤੇ 7 ਮਾਰਚ ਨੂੰ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਅਗਾਊਂ ਤਿਆਰੀਆਂ ਸਬੰਧੀ ਇੰਡੀਅਨ ਏਅਰ ਫੋਰਸ ਤੇ ਸਿਵਿਲ ਏਅਰ ਪੋਰਟ, ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ ਵਿਖੇ ਇਸ ਤਰ੍ਹਾਂ ਦਾ ਸ਼ੋਅ ਕਰੀਬ ਡੇਢ ਦਹਾਕੇ ਪਹਿਲੇ ਸਾਲ 2007 ਚ ਹੋਇਆ ਸੀ। ਉਸ ਉਪਰੰਤ ਦੂਸਰੀ ਵਾਰ ਇਹ ਸ਼ੋਅ ਇੱਥੇ ਇੰਡੀਅਨ ਏਅਰ ਫੋਰਸ ਵਲੋਂ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਸੂਰਿਯਾ ਕਿਰਨ ਐਰੋਬੈਟਿਕ ਟੀਮ ਵਲੋਂ ਵੱਖ-ਵੱਖ ਤਰ੍ਹਾਂ ਦੇ ਹਵਾਈ ਕਰਤੱਵ ਦਿਖਾਏ ਜਾਣਗੇ। ਇਸ ਸ਼ੋਅ ਨੂੰ ਦੇਖਣ ਲਈ ਵਿਸ਼ੇਸ਼ ਤੌਰ ਤੇ "ਦੇਸ਼ ਕੇ ਵੀਰ" ਦੇ ਪਰਿਵਾਰਾਂ ਤੇ ਪ੍ਰਮੁੱਖ ਸਖਸ਼ੀਅਤਾਂ ਤੋਂ ਇਲਾਵਾ ਏਅਰ ਫੋਰਸ, ਪੁਲਿਸ ਤੇ ਸਿਵਲ ਪ੍ਰਸ਼ਾਸਨ ਤੇ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਗਮ ਮੌਕੇ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬਿਜਲੀ ਦੀ ਨਿਰਵਿਘਨ ਸਪਲਾਈ, ਆਰਜੀ ਪਖ਼ਾਨੇ, ਬੈਰੀਕੇਡਿੰਗ ਤੇ ਟ੍ਰੈਫ਼ਿਕ ਆਦਿ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਕਿਹਾ ਕਿ ਸਕੂਲੀ ਵਿਦਿਆਰਥੀਆਂ ਨੂੰ ਲੈ ਕੇ ਆਉਣ ਲਈ ਬੱਸਾਂ ਆਦਿ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ੋਅ ਮੌਕੇ ਮੈਡੀਕਲ ਟੀਮਾਂ ਤੇ ਐਂਬੂਲੈਂਸ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ।

ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਕਮਿਸ਼ਨਰ ਨਗਰ ਨਿਗਮ ਰਾਹੁਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਪੰਕਜ, ਐਸਡੀਐਮ ਵਰਿੰਦਰ ਸਿੰਘ, ਜ਼ਿਲ੍ਹਾ ਸਿੱਖਿਅ ਅਫ਼ਸਰ ਸੈਕੰਡਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਅ ਅਫ਼ਸਰ ਪ੍ਰਾਇਮਰੀ ਮੇਵਾ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related Post