Gurdaspur Encounter : ਪੁਲਿਸ ਅਤੇ ਸ਼ੱਕੀ ਵਿਅਕਤੀ ਵਿਚਾਲੇ ਮੁੱਠਭੇੜ ,ਜਵਾਬੀ ਕਾਰਵਾਈ ਚ ਸ਼ੱਕੀ ਵਿਅਕਤੀ ਜ਼ਖਮੀ

Gurdaspur Encounter : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪਿੰਡ ਰੁਡਿਆਣਾ ਵਿਖੇ ਪੁਲਿਸ ਅਤੇ ਸ਼ੱਕੀ ਵਿਅਕਤੀ ਵਿਚਾਲੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਦੀ ਜਵਾਬੀ ਕਾਰਵਾਈ 'ਚ ਸ਼ੱਕੀ ਵਿਅਕਤੀ ਜ਼ਖਮੀ ਹੋ ਗਿਆ ਹੈ। ਮੌਕੇ ’ਤੇ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਸਮੇਤ ਹੋਰ ਆਲਾ ਅਧਿਕਾਰੀ ਪਹੁੰਚ ਕੇ ਜਾਂਚ ਕਰ ਰਹੇ ਹਨ

By  Shanker Badra May 22nd 2025 02:43 PM

Gurdaspur Encounter : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪਿੰਡ ਰੁਡਿਆਣਾ ਵਿਖੇ ਪੁਲਿਸ ਅਤੇ ਸ਼ੱਕੀ ਵਿਅਕਤੀ ਵਿਚਾਲੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਦੀ ਜਵਾਬੀ ਕਾਰਵਾਈ 'ਚ ਸ਼ੱਕੀ ਵਿਅਕਤੀ ਜ਼ਖਮੀ ਹੋ ਗਿਆ ਹੈ। ਮੌਕੇ ’ਤੇ ਸੀਨੀਅਰ ਪੁਲਿਸ ਕਪਤਾਨ ਗੁਰਦਾਸਪੁਰ ਸਮੇਤ ਹੋਰ ਆਲਾ ਅਧਿਕਾਰੀ ਪਹੁੰਚ ਕੇ ਜਾਂਚ ਕਰ ਰਹੇ ਹਨ।

ਪੁਲਿਸ ਮੁਤਾਬਕ ਇਸ ਸ਼ੱਕੀ ਵਿਅਕਤੀ ਨੂੰ ਨਾਕੇ 'ਤੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਸਨੇ ਅੱਗਿਓ ਫਾਇਰ ਕਰਨ ਦੀ ਕੋਸ਼ਿਸ਼ ਕੀਤੀ। ਫਿਰ ਜਦੋਂ ਇਸ ਵਿਅਕਤੀ ਦਾ ਪਿੱਛਾ ਕੀਤਾ ਤਾਂ ਉਕਤ ਸ਼ੱਕੀ ਨੇ ਪੁਲਿਸ 'ਤੇ ਫਾਇਰਿੰਗ ਕੀਤੀ ਅਤੇ ਜਵਾਬੀ ਫਾਇਰਿੰਗ ਵਿੱਚ ਉਕਤ ਸ਼ੱਕੀ ਜ਼ਖਮੀ ਹੋ ਗਿਆ ਹੈ। 

ਪੁਲਿਸ ਨੇ ਇਲਾਜ ਲਈ ਉਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਹੈ। ਪੁਲਿਸ ਮੁਤਾਬਕ ਸ਼ੱਕੀ ਵਿਅਕਤੀ ਦਾ ਨਾਮ ਜਸਪਾਲ ਜੱਸੀ ਦੱਸਿਆ ਜਾ ਰਿਹਾ ਹੈ ਅਤੇ ਬਟਾਲੇ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਜਾਂਚ ਕੀਤੀ ਜਾਵੇਗੀ ਕਿ ਇਹ ਵਿਅਕਤੀ ਕਿਥੋਂ ਆਇਆ ਸੀ। ਫਿਲਹਾਲ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਆਰੰਭੀ ਗਈ ਹੈ। 

 

Related Post