ਇੰਡੋਨੇਸ਼ੀਆ ਪੁਲਿਸ ਸਟੇਸ਼ਨ ’ਤੇ ਆਤਮਘਾਤੀ ਹਮਲਾ, ਦੋ ਦੀ ਮੌਤ, ਕਈ ਜ਼ਖ਼ਮੀ

By  Aarti December 7th 2022 01:16 PM

Indonesia Police Station Blast: ਇੰਡੋਨੇਸ਼ੀਆ ਦੇ ਬੈਂਡੁੰਗ ਸ਼ਹਿਰ ਵਿੱਚ ਇੱਕ ਪੁਲਿਸ ਸਟੇਸ਼ਨ ਦੇ ਬਾਹਰ ਆਤਮਘਾਤੀ ਹਮਲਾਵਰ ਵੱਲੋਂ ਹਮਲਾ ਕੀਤਾ ਗਿਆ ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖਮੀ ਹੋ ਗਏ।

ਇੰਡੋਨੇਸ਼ੀਆਈ ਅਧਿਕਾਰੀਆਂ ਨੇ ਮੀਡੀਆ ਰਿਪੋਰਟਾਂ ਨੂੰ ਦਿੱਤੀ ਜਾਣਕਾਰੀ ’ਚ ਕਿਹਾ ਕਿ ਇੱਕ ਸ਼ੱਕੀ ਇਸਲਾਮਿਕ ਅੱਤਵਾਦੀ ਨੇ ਬੈਂਡੁੰਗ ਸ਼ਹਿਰ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਦਾਖਲ ਹੋਇਆ ਅਤੇ ਉਸ ਨੇ ਥੋੜ੍ਹੀ ਦੇਰ ਬਾਅਦ ਆਪਣੇ ਆਪ ਨੂੰ ਉਡਾ ਲਿਆ।

ਇਸ ਆਤਮਘਾਤੀ ਹਮਲੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚ ਇੱਕ ਸ਼ੱਕੀ ਅਪਰਾਧੀ ਅਤੇ ਇੱਕ ਅਧਿਕਾਰੀ ਸ਼ਾਮਲ ਹਨ। ਜਦਕਿ ਅਧਿਕਾਰੀਆਂ ਅਤੇ ਇੱਕ ਨਾਗਰਿਕ ਸਣੇ ਕਈ ਹੋਰ ਜ਼ਖਮੀ ਹੋ ਗਏ ਹਨ।

ਫਿਲਹਾਲ ਅਧਿਕਾਰੀਆਂ ਵੱਲੋਂ ਇਸ ਹਮਲੇ ਦੀ ਜਾਂਚ ਹੋ ਰਹੀ ਹੈ। ਪਰ ਇਸ ਹਮਲੇ ਵਿੱਚ ਹਮਲਾਵਾਰ ਦੀ ਪਛਾਣ ਨਹੀਂ ਹੋ ਸਕੀ ਹੈ। 

ਕਾਬਿਲੇਗੌਰ ਹੈ ਕਿ ਇੰਡੋਨੇਸ਼ੀਆ ਵਿੱਚ ਅੱਤਵਾਦੀਆਂ 'ਤੇ ਸ਼ਿਕੰਜਾ ਕੱਸਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਾਫੀ ਹਮਲਿਆਂ ਤੋਂ ਬਾਅਦ ਇੰਡੋਨੇਸ਼ੀਆ ਨੇ ਇੱਕ ਸਖ਼ਤ ਨਵਾਂ ਅੱਤਵਾਦ ਵਿਰੋਧੀ ਕਾਨੂੰਨ ਲਾਗੂ ਕੀਤਾ।

ਇਹ ਵੀ ਪੜੋ: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਹੋਵੇਗਾ ਸ਼ੁਰੂ, ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ

Related Post