ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਚ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਘਰਿੰਡਾ ਥਾਣੇ ਦੇ ਅਧੀਨ ਆਉਦੇ ਪਿੰਡ ਰਣਗੜ੍ਹ ਵਿਚ 30 ਸਾਲਾਂ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਜਿਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ 30 ਸਾਲਾ ਤਜਿੰਦਰ ਸਿੰਘ ਦਾ ਵਿਆਹ ਡੇਢ ਸਾਲ ਪਹਿਲਾਂ ਛਿੜਣ ਦੀ ਲੜਕੀ ਨਾਲ ਹੋਇਆ ਸੀ ਤੇ ਉਸਦੀ ਇਕ ਛੇ ਮਹੀਨੇ ਦੀ ਬੱਚੀ ਵੀ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਤਜਿੰਦਰ ਸਿੰਘ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਸਨ। ਇਸ ਕਾਰਨ ਦੋਵਾਂ ਵਿਚਾਲੇ ਮਤਭੇਦ ਰਹਿੰਦੇ ਸਨ ਅਤੇ ਉਸਦੀ ਪਤਨੀ ਉਸ ਨਾਲ ਹਮੇਸ਼ਾ ਝਗੜਾ ਕਰਦੀ ਰਹਿੰਦੀ ਸੀ। ਇਸ ਤੋਂ ਦੁਖੀ ਹੋ ਕੇ ਤਜਿੰਦਰ ਸਿੰਘ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ ਜਿਸਦੇ ਚੱਲਦੇ ਉਸ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਜਿਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਮ੍ਰਿਤਕ ਦੇ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ ਅੱਗੇ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਦੋਸ਼ੀ ਸਹੁਰੇ ਪਰਿਵਾਰ ਉਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਹਰਿਆਣਾ-ਪੰਜਾਬ 'ਚ ਮੌਸਮ ਨੇ ਮੁੜ ਲਈ ਕਰਵਟ, ਠੰਢੀਆਂ ਹਵਾਵਾਂ ਨੇ ਛੇੜੀ ਕੰਬਣੀ
ਇਸ ਸਬੰਧੀ ਗੱਲਬਾਤ ਕਰਦਿਆਂ ਮੌਕੇ ਉਪਰ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਪੂਰੀ ਜਾਣਕਾਰੀ ਪੁਲਿਸ ਦੇ ਉੱਚ ਅਧਿਕਾਰੀਆਂ ਕੋਲ ਹੈ। ਅਸੀਂ ਸਿਰਫ ਲਾਸ਼ ਜਮ੍ਹਾਂ ਕਰਵਾਉਣ ਅਤੇ ਪੋਸਟਮਾਰਟਮ ਦੀ ਪ੍ਰਕਿਰਿਆ ਲਈ ਆਏ ਹਾਂ। ਬਾਕੀ ਮ੍ਰਿਤਕ ਦੇ ਆਪਣੀ ਪਤਨੀ ਨਾਲ ਮਤਭੇਦ ਸਨ ਜਿਸ ਕਾਰਨ ਉਸ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ ਹੈ।