ਮੁਅੱਤਲ DIG ਐੱਚ.ਐੱਸ ਭੁੱਲਰ ਨੂੰ ਹਾਈਕੋਰਟ ਤੋਂ ਲੱਗਾ ਵੱਡਾ ਝਟਕਾ; HC ਨੇ ਭੁੱਲਰ ਦੀ ਜ਼ਮਾਨਤ ਪਟੀਸ਼ਨ ਰੱਦ

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਮੁਅੱਤਲ ਪੰਜਾਬ ਪੁਲਿਸ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

By  Aarti August 10th 2026 04:35 PM

ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਮੁਅੱਤਲ ਡੀਆਈਜੀ ਐੱਚ.ਐੱਸ ਭੁੱਲਰ ਨੂੰ ਵੱਡਾ ਝਟਕਾ ਲੱਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਭੁੱਲਰ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ। ਹਾਈਕੋਰਟ ਨੇ ਪਿਛਲੇ ਬੁੱਧਵਾਰ ਨੂੰ ਇਸ ਸਬੰਧੀ ਫੈਸਲਾ ਸੁਰੱਖਿਅਤ ਰੱਖਿਆ ਸੀ। ਜਿਸ ’ਤੇ ਅੱਜ ਸੁਣਵਾਈ ਦੌਰਾਨ ਫੈਸਲਾ ਸੁਣਾਇਆ ਗਿਆ ਹੈ। 

ਹਾਈ ਕੋਰਟ ਨੇ ਬੁੱਧਵਾਰ ਨੂੰ ਰੱਖਿਆ ਸੀ ਫੈਸਲਾ ਸੁਰੱਖਿਅਤ 

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਨੂੰ ਮੁਅੱਤਲ ਪੰਜਾਬ ਪੁਲਿਸ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਲਗਭਗ ਡੇਢ ਘੰਟੇ ਤੱਕ ਚੱਲੀ ਵਿਸਥਾਰਤ ਸੁਣਵਾਈ ਦੌਰਾਨ, ਭੁੱਲਰ ਵੱਲੋਂ ਸੀਨੀਅਰ ਵਕੀਲਾਂ ਨੇ ਜ਼ਮਾਨਤ ਦੇ ਹੱਕ ਵਿੱਚ ਦਲੀਲਾਂ ਦਿੱਤੀਆਂ, ਜਦੋਂ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪਟੀਸ਼ਨ ਦਾ ਵਿਰੋਧ ਕੀਤਾ। ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋਣ ਤੋਂ ਬਾਅਦ, ਅਦਾਲਤ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।

ਭ੍ਰਿਸ਼ਟਾਚਾਰ ਦੇ ਮਾਮਲੇ ’ਚ ਹੋਈ ਸੀ ਐੱਚ.ਐੱਸ ਭੁੱਲਰ ਦੀ ਗ੍ਰਿਫਤਾਰੀ

ਦੱਸਣਯੋਗ ਹੈ ਕਿ  ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅਕਤੂਬਰ 2025 ਵਿੱਚ ਸੀਬੀਆਈ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ ਜਦੋਂ ਉਹ 8 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਇੱਕ ਸਕ੍ਰੈਪ ਡੀਲਰ ਤੋਂ 5 ਲੱਖ ਰੁਪਏ ਲੈਂਦਾ ਸੀ। ਤਲਾਸ਼ੀ ਦੌਰਾਨ, ਉਸਦੇ ਠਿਕਾਣਿਆਂ ਤੋਂ ਕਰੋੜਾਂ ਰੁਪਏ ਦੀ ਨਕਦੀ ਅਤੇ ਵੱਡੀ ਮਾਤਰਾ ਵਿੱਚ ਸੋਨਾ ਬਰਾਮਦ ਹੋਇਆ ਸੀ।

ਭੁੱਲਰ ਦੇ ਘਰ ਦੀ ਤਲਾਸ਼ੀ ਦੌਰਾਨ, ਸੀਬੀਆਈ ਨੇ 7.50 ਕਰੋੜ ਰੁਪਏ ਦੀ ਨਕਦੀ ਅਤੇ 2.5 ਕਿਲੋਗ੍ਰਾਮ ਸੋਨੇ ਦੇ ਗਹਿਣੇ ਜ਼ਬਤ ਕੀਤੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਰੋਲੈਕਸ ਅਤੇ ਰਾਡੋ ਵਰਗੇ ਬ੍ਰਾਂਡਾਂ ਦੀਆਂ 26 ਲਗਜ਼ਰੀ ਘੜੀਆਂ, ਪਰਿਵਾਰਕ ਮੈਂਬਰਾਂ ਅਤੇ ਸ਼ੱਕੀ ਬੇਨਾਮੀ ਕੰਪਨੀਆਂ ਦੇ ਨਾਮ 'ਤੇ 50 ਤੋਂ ਵੱਧ ਅਚੱਲ ਜਾਇਦਾਦਾਂ ਨਾਲ ਸਬੰਧਤ ਦਸਤਾਵੇਜ਼, ਲਾਕਰ ਦੀਆਂ ਚਾਬੀਆਂ ਅਤੇ ਕਈ ਬੈਂਕ ਖਾਤਿਆਂ ਦੇ ਵੇਰਵੇ, ਚਾਰ ਹਥਿਆਰ ਅਤੇ 100 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ।

Related Post