ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੂੰ ਮਿਲੀ ਵੱਡੀ ਰਾਹਤ

By  Amritpal Singh February 2nd 2024 12:40 PM

Paramraj Singh Umranangal: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਮੁਅੱਤਲੀ ਦੇ ਹੁਕਮ ਰੱਦ ਕਰ ਦਿੱਤੇ ਹਨ। ਸ਼ੁੱਕਰਵਾਰ ਨੂੰ ਹਾਈਕੋਰਟ ਨੇ ਉਨ੍ਹਾਂ ਨੂੰ ਨੌਕਰੀ 'ਤੇ ਬਹਾਲ ਕਰਨ ਦਾ ਹੁਕਮ ਦਿੱਤਾ ਹੈ।

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਆਈਜੀ ਉਮਰਾਨੰਗਲ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਉਮਰਾਨੰਗਲ ਨੇ ਪਹਿਲਾਂ ਮੁਅੱਤਲੀ ਦੇ ਹੁਕਮਾਂ ਨੂੰ ਕੈਟ ਵਿੱਚ ਚੁਣੌਤੀ ਦਿੱਤੀ ਸੀ, ਪਰ ਕੈਟ ਨੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।

ਕੈਟ ਵੱਲੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਉਮਰਾਨੰਗਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਸ ਨੂੰ ਮੁਅੱਤਲ ਕਰਨ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਨੂੰ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਦੀ ਮੁਅੱਤਲੀ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਨੌਕਰੀ 'ਤੇ ਬਹਾਲ ਕਰਨ ਦੇ ਹੁਕਮ ਦਿੱਤੇ।

Related Post