ਸਿੱਧੂ ਦੇ ਸਮਰਥਕਾਂ ਵੱਲੋਂ ਕੀਤੀ ਜਾ ਰਹੀ ਸਵਾਗਤ ਦੀ ਤਿਆਰੀ, ਪਰ ਫਾਈਲ ਵਿਚਾਲੇ ਲਮਕੀ 'ਵਿਚਾਰੀ'

ਨਵਜੋਤ ਸਿੰਘ ਸਿੱਧੂ ਦੀ ਗ੍ਰਿਫਤਾਰੀ ’ਤੇ ਸਸਪੈਂਸ ਬਰਕਰਾਰ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟੇਬਲ ’ਤੇ ਨਵਜੋਤ ਸਿੰਘ ਸਿੱਧੂ ਸਮੇਤ 52 ਕੈਦੀਆਂ ਦੀ ਫਾਇਲ ਪਈ ਹੋਈ ਹੈ।

By  Aarti January 24th 2023 04:43 PM -- Updated: January 24th 2023 04:51 PM

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਦੀ ਗ੍ਰਿਫਤਾਰੀ ’ਤੇ ਸਸਪੈਂਸ ਬਰਕਰਾਰ ਹੈ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਟੇਬਲ ’ਤੇ ਨਵਜੋਤ ਸਿੰਘ ਸਿੱਧੂ ਸਮੇਤ 52 ਕੈਦੀਆਂ ਦੀ ਫਾਇਲ ਪਈ ਹੋਈ ਹੈ। ਪਰ ਇਸ ਸਮੇਂ ਭਗਵੰਤ ਮਾਨ ਮੁੰਬਈ ਦੌਰੇ ’ਤੇ ਹਨ ਅਤੇ ਸ਼ਾਮ ਸਮੇਂ ਮੁੰਬਈ ਤੋਂ ਦਿੱਲੀ ਪਰਤਣਗੇ। ਉੱਥੋ ਸੀਐੱਮ ਭਗਵੰਤ ਮਾਨ ਭੋਪਾਲ ਜਾਣ ਦਾ ਪ੍ਰੋਗਰਾਮ ਵੀ ਹੈ। 

ਮਿਲੀ ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਨੂੰ ਬਠਿੰਡਾ ਵਿਖੇ ਗਣਤੰਤਰ ਦਿਵਸ ਪ੍ਰੋਗਰਾਮਾਂ ਤੋਂ ਬਾਅਦ ਵਾਪਸ ਦਿੱਲੀ ਜਾਣਗੇ। ਦੱਸ ਦਈਏ ਕਿ ਆਪਣੀ ਪਟਿਆਲਾ ਵਿਖੇ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸੀ ਕਿ ਇਹ ਇੱਕ ਖੂਫਿਆ ਮਾਮਲਾ ਹੈ। ਫਿਲਹਾਲ ਨਵਜੋਤ ਸਿੰਘ ਸਿੱਧੂ ਰੋਡ ਰੇਜ ਮਾਮਲੇ 'ਚ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਉਹ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ।

ਦੂਜੇ ਪਾਸੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਨਵਜੋਤ ਸਿੰਘ ਸਿੱਧੂ ਦੇ ਪੋਸਟਰ ਵੀ ਲੱਗੇ ਹਨ। ਇਹ ਪੋਸਟਰ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਗਾਏ ਗਏ ਹਨ। ਨਾਲ ਹੀ ਉਨ੍ਹਾਂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਟਵੀਟ ਕਰਕੇ ਕਿਹਾ ਸੀ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦਾ ਰਾਖਾ। ਨਵਜੋਤ ਸਿੰਘ ਸਿੱਧੂ coming soon। ਇਸ ਟਵੀਟ ਦੇ ਨਾਲ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ ਲੱਗੇ ਪੋਸਟਰ ਦੀ ਤਸਵੀਰ ਵੀ ਸਾਂਝੀ ਕੀਤੀ ਹੈ। 

ਕਾਬਿਲੇਗੌਰ ਹੈ ਕਿ ਸੂਤਰਾਂ ਤੋਂ ਚਰਚਾਵਾਂ ਛਿੜੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ’ਚ ਸ਼ਾਮਲ ਹੋ ਸਕਦੇ ਹਨ। ਜਿਸ ਤੋਂ ਬਾਅਦ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਦੀ ਅਫਵਾਹਾਂ ਵੀ ਤੇਜ਼ ਹੋ ਗਈਆਂ ਹਨ। ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਥਾਂ ਥਾਂ ’ਤੇ ਉਨ੍ਹਾਂ ਦੇ ਪੋਸਟਰ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ: ਸਮਾਗਮ 'ਚ 'ਆਪ' ਵਿਧਾਇਕ ਤੇ ਹਲਕਾ ਇੰਚਾਰਜ ਮਾਈਕ ਨੂੰ ਲੈ ਕੇ ਭਿੜੇ

Related Post