ਹੁਸ਼ਿਆਰਪੁਰ ਚ ਬੇਕਾਬੂ ਹੋਈ ਤੇਜ਼ ਰਫ਼ਤਾਰ ਕਾਰ, ਦਰੱਖਤ ਚ ਵੱਜਣ ਕਾਰਨ ਚਾਲਕ ਦੀ ਮੌਤ

ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਵਕਤ ਵਾਪਰਿਆ, ਜਦੋਂ ਇਕ ਤੇਜ਼ ਰਫਤਾਰ ਕਰੇਟਾ ਕਾਰ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਇਸ ਦੌਰਾਨ ਜਦੋਂ ਕਾਰ ਕੱਕੋਂ ਨਜ਼ਦੀਕ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਦਰੱਖਤ ਨਾਲ ਜਾ ਟਕਰਾਈ।

By  KRISHAN KUMAR SHARMA July 15th 2024 09:04 PM

ਹੁਸ਼ਿਆਰਪੁਰ : ਹਰਿਆਣਾ ਰੋਡ 'ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਾਦਸਾ ਤੇਜ਼ ਰਫ਼ਤਾਰ ਹੋਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ, ਕਿਉਂਕਿ ਕਾਰ ਦਰੱਖਤ 'ਚ ਵੱਜਣ ਕਾਰਨ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।

ਮ੍ਰਿਤਕ ਦੀ ਪਹਿਚਾਣ ਮੁਨੀਸ਼ ਵਰਮਾ ਪੁੱਤਰ ਸਾਧੂ ਸਿੰਘ ਵਾਸੀ ਤਲਵਾੜਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਵਕੀਲ ਸੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਡਲ ਟਾਊਨ ਦੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਵਕਤ ਵਾਪਰਿਆ, ਜਦੋਂ ਇਕ ਤੇਜ਼ ਰਫਤਾਰ ਕਰੇਟਾ ਕਾਰ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਇਸ ਦੌਰਾਨ ਜਦੋਂ ਕਾਰ ਕੱਕੋਂ ਨਜ਼ਦੀਕ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਦਰੱਖਤ ਨਾਲ ਜਾ ਟਕਰਾਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਰੇਟਾ ਗੱਡੀ ਦੇ ਬੁਰੀ ਤਰ੍ਹਾਂ ਦੇ ਨਾਲ ਪਰਖੱਚੇ ਉਡ ਗੱਡੇ ਗਏ। ਨਤੀਜੇ ਵੱਜੋਂ ਕਰੇਟਾ ਚਾਲਕ ਮੁਨੀਸ਼ ਵਰਮਾ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ, ਪਰ ਮੁਨੀਸ਼ ਵਰਮਾ ਦੀ ਮੌਤ ਹੋ ਚੁੱਕੀ ਸੀ। ਘਟਨਾ ਤੋਂ ਬਾਅਦ ਮੌਕੇ 'ਤੇ ਥਾਣਾ ਮਾਡਲ ਟਾਊਨ ਦੇ ਐਸਐਚਓ ਲੋਮੇਸ਼ ਸ਼ਰਮਾ ਵੀ ਪੁਲਿਸ ਪਾਰਟੀ ਸਮੇਤ ਪਹੁੰਚੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ।

Related Post