Tarn Taran By Election Nomination : ਤਰਨਤਾਰਨ ਜ਼ਿਮਨੀ ਚੋਣ ਲਈ ਅੱਜ ਦੂਜੇ ਦਿਨ ਵੀ ਕਿਸੇ ਉਮੀਦਵਾਰ ਵੱਲੋਂ ਨਹੀਂ ਦਾਖਲ ਕਰਵਾਏ ਗਏ ਆਪਣੇ ਨਾਮਜ਼ਦਗੀ ਪੱਤਰ

Tarn Taran By Election Nomination : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਦੂਜੇ ਦਿਨ ਵੀ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਉਮੀਦਵਾਰ 13 ਅਕਤੂਬਰ ਤੋਂ ਲੈ ਕੇ 21 ਅਕਤੂਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਦਾਖਲ ਕਰਵਾ ਸਕਦੇ ਹਨ

By  Shanker Badra October 14th 2025 05:20 PM

Tarn Taran By Election Nomination : ਤਰਨਤਾਰਨ ਵਿਧਾਨ ਸਭਾ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਦੂਜੇ ਦਿਨ ਵੀ ਕਿਸੇ ਵੀ ਉਮੀਦਵਾਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਉਮੀਦਵਾਰ 13 ਅਕਤੂਬਰ ਤੋਂ ਲੈ ਕੇ 21 ਅਕਤੂਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਦਾਖਲ ਕਰਵਾ ਸਕਦੇ ਹਨ। 

ਚੋਣ ਅਧਿਕਾਰੀ ਕਮ ਐਸਡੀਐਮ ਤਰਨਤਾਰਨ ਗੁਰਮੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1 ਲੱਖ 93 ਹਜ਼ਾਰ 489 ਵੋਟਰ 11 ਨਵੰਬਰ ਨੂੰ ਆਪਣੇ ਹੱਕ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿੱਚ 1 ਲੱਖ 1399 ਮਰਦ ਵੋਟਰ ਅਤੇ 92082 ਮਹਿਲਾਂ ਵੋਟਰ ਅਤੇ 8 ਥਰਡ ਜੈਂਡਰ ਵੋਟਰ ਹਨ। ਜਿਨ੍ਹਾਂ ਲਈ 222 ਬੂਥ ਸਥਾਪਿਤ ਕੀਤੇ ਹਨ ਅਤੇ 115 ਥਾਵਾਂ 'ਤੇ ਵੋਟਾਂ ਪੈਣਗੀਆਂ। ਜਿਥੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। 

ਚੋਣ ਅਧਿਕਾਰੀ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਚੋਣ ਅਧਿਕਾਰੀ ਦੇ ਦਫ਼ਤਰ ਤੋਂ 100 ਮੀਟਰ ਪਿੱਛੇ ਭੀੜ ਨੂੰ ਛੱਡ ਕੇ ਆਵੇਗਾ। ਉਮੀਦਵਾਰ ਸਿਰਫ ਕਾਗਜ਼ ਦਾਖਲ ਕਰਨ ਸਮੇਂ ਸਿਰਫ ਆਪਣੇ ਸਮੇਤ 5 ਬੰਦੇ ਹੀ ਅੰਦਰ ਨਾਲ ਲੈ ਕੇ ਆ ਸਕਦਾ ਹੈ। ਐਸਡੀਐਮ ਕਮ ਚੋਣ ਅਧਿਕਾਰੀ ਨੇ ਦੱਸਿਆ ਕਿ ਅਗਰ ਕੋਈ ਚੋਣ ਉਲੰਘਣਾ ਦੀ ਸ਼ਿਕਾਇਤ ਕਰਨਾ ਚਾਹੁੰਦਾ ਹੈ ਕਿ ਉਹ ਹੈਲਪ ਲਾਈਨ ਨੰਬਰ 01852222555 'ਤੇ ਸ਼ਿਕਾਇਤ ਕਰ ਸਕਦਾ ਹੈ। ਇਸਦੇ ਨਾਲ ਹੀ ਚੋਣ ਅਧਿਕਾਰੀ ਨੇ ਕਿਹਾ ਚੋਣ ਲੜਣ ਵਾਲੇ ਉਮੀਦਵਾਰ ਨੂੰ ਕਿਸੇ ਵੀ ਚੁਣਾਵੀ ਸਰਗਰਮੀ ਲਈ ਆਗਿਆ ਲੈਣੀ ਜ਼ਰੂਰੀ ਹੈ। 

ਦੱਸ ਦੇਈਏ ਕਿ ਤਰਨਤਾਰਨ ਜ਼ਿਮਨੀ ਚੋਣ ਲਈ ਕੱਲ 15 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਵਲੋਂ ਨਾਮਜ਼ਦਗੀ ਪੱਤਰ ਦਾਖਿਲ ਕੀਤਾ ਜਾਵੇਗਾ। ਇਸ ਦੌਰਾਨ ਸੁਖਬੀਰ ਬਾਦਲ ਸਮੇਤ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਰਹਿਣਗੇ। ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਵੀ ਕਾਂਗਰਸ ਹਾਈਕਮਾਂਡ ਦੀ ਹਾਜ਼ਰੀ 'ਚ ਕੱਲ ਕਾਗਜ਼ ਭਰਨਗੇ।   

ਕਾਬਿਲੇਗੌਰ ਹੈ ਕਿ ਤਰਨਤਾਰਨ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਖਾਲੀ ਹੋ ਗਈ ਸੀ। ਫਿਲਹਾਲ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਆਪਣੇ ਉਮੀਦਵਾਰਾਂ ’ਤੇ ਦਾਅ ਖੇਡਿਆ ਜਾ ਰਿਹਾ ਹੈ। ਦੱਸ ਦਈਏ ਕਿ  ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਹਰਜੀਤ ਸਿੰਘ ਸੰਧੂ ਨੂੰ, ਆਮ ਆਦਮੀ ਪਾਰਟੀ (ਆਪ) ਨੇ ਹਰਮੀਤ ਸਿੰਘ ਸੰਧੂ ਨੂੰ, ਸ਼੍ਰੋਮਣੀ ਅਕਾਲੀ ਦਲ ਨੇ ਪ੍ਰੋ. ਸੁਖਵਿੰਦਰ ਕੌਰ ਰੰਧਾਵਾ ਤੇ ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। 

Related Post