Tarn Taran ByPoll News : ਤਰਨਤਾਰਨ ਜ਼ਿਮਨੀ ਚੋਣ ਲਈ ਮੈਦਾਨ ’ਚ 26 ਉਮੀਦਵਾਰ; ਅੱਜ ਹੋਵੇਗੀ ਨਾਮਜ਼ਦਗੀਆਂ ਦੀ ਪੜਤਾਲ

ਉਨ੍ਹਾਂ ਅੱਗੇ ਦੱਸਿਆ ਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ 2025 ਨੂੰ ਪੈਣਗੀਆਂ `ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ।

By  Aarti October 22nd 2025 10:35 AM

Tarn Taran ByPoll News :  ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਨਾਮਜ਼ਦਗੀ ਪੱਤਰ ਭਰਨ ਵਾਲੇ ਉਮੀਦਵਾਰਾਂ ਦੀ ਗਿਣਤੀ 26 ਹੋ ਗਈ ਹੈ। 22 ਅਕਤੂਬਰ ਯਾਨੀ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ 

ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਅਜ਼ਾਦ ਉਮੀਦਵਾਰ ਲੱਖਾ ਸਿੰਘ, ਅਜ਼ਾਦ ਉਮੀਦਵਾਰ ਗੁਰਮੀਤ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ ਕਰਨਬੀਰ ਸਿੰਘ, ਅਜ਼ਾਦ ਉਮੀਦਵਾਰ ਹਰਪ੍ਰੀਤ ਸਿੰਘ, ਅਜ਼ਾਦ ਉਮੀਦਵਾਰ ਸਾਰਿਕਾ ਜੌੜਾ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਸੰਜੀਵ ਸਿੰਘ ਅਤੇ ਅਜ਼ਾਦ ਉਮੀਦਵਾਰ ਮਨਦੀਪ ਸਿੰਘ ਨੇ ਆਪਣੇ 2 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ, ਕਾਂਗਰਸ ਪਾਰਟੀ ਦੇ ਕਵਰਿੰਗ ਉਮੀਦਵਾਰ ਲੀਨਾ ਸੰਧੂ, ਸ਼਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ ਅਤੇ ਸ਼਼੍ਰੋਮਣੀ ਅਕਾਲੀ ਦਲ ਦੀ ਕਵਰਿੰਗ ਉਮੀਦਵਾਰ ਵਜੋਂ ਕੰਚਨਪ੍ਰੀਤ ਕੌਰ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਸ਼ਾਮ ਲਾਲ ਗਾਂਧੀ, ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ, ਅਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਨੀਟੂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਨਿਰਮਲ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਅਤੇ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ 2025 ਨੂੰ ਪੈਣਗੀਆਂ `ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ। 

ਇਹ ਵੀ ਪੜ੍ਹੋ : Punjab Air Quality : ਪਟਾਕਿਆਂ ਕਾਰਨ ਪੰਜਾਬ ਦਾ ਮੌਸਮ ਵਿਗੜਿਆ, ਇਸ ਜ਼ਿਲ੍ਹੇ ’ਚ AQI 500 ਤੋਂ ਪਾਰ, ਜਾਣੋ ਮੌਸਮ ਦਾ ਹਾਲ

Related Post