Tarn Taran Murder News : ਤਰਨਤਾਰਨ ’ਚ ਕਤਲ ਦੀ ਵੱਡੀ ਵਾਰਦਾਤ; ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕਤਲ
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਤਿੰਨ ਗੋਲੀਆਂ ਚਲਾਈਆਂ ਸੀ। ਤਿੰਨੇ ਗੋਲੀਆਂ ਜਸਵਿੰਦਰ ਸਿੰਘ ਦੇ ਛਾਤੀ ’ਤੇ ਲੱਗੀਆਂ ਸੀ।
Tarn Taran Murder News : ਪੰਜਾਬ ’ਚ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸ ਦਈਏ ਕਿ ਪਿੰਡ ਦੁੱਬਲੀ ’ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਤਿੰਨ ਗੋਲੀਆਂ ਚਲਾਈਆਂ ਸੀ। ਤਿੰਨੇ ਗੋਲੀਆਂ ਜਸਵਿੰਦਰ ਸਿੰਘ ਦੇ ਛਾਤੀ ’ਤੇ ਲੱਗੀਆਂ ਸੀ। ਇਹ ਵਾਰਦਾਤ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਸਵੇਰ 7 ਵਜੇ ਦੁਕਾਨ ਅੰਦਰ ਬੈਠਾ ਸੀ। ਇਸ ਹਮਲੇ ਦੇ ਕਾਰਨ ਜਸਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : Ludhiana ’ਚ ਗੋਪੀ ਲਾਹੌਰੀਆ ਗੈਂਗ ਦੇ ਮੈਂਬਰ ਦਾ ਐਨਕਾਊਂਟਰ; ਫਾਇਰਿੰਗ ’ਚ ਪੁਲਿਸ ਮੁਲਾਜ਼ਮ ਦੀ ਮਸਾਂ ਬਚੀ ਜਾਨ