Heroine Seized : ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ, 25 ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ
Heroine Seized : ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ।
KRISHAN KUMAR SHARMA
May 15th 2025 04:16 PM --
Updated:
May 15th 2025 04:19 PM
Heroine Seized : ਤਰਨਤਾਰਨ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ ਨੈਟਵਰਕ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਝਬਾਲ ਤੋਂ ਨਸ਼ਾ ਤਸਕਰ ਅਮਰਜੋਤ ਸਿੰਘ ਉਰਫ ਜੋਟਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ।
ਮੰਨਿਆ ਜਾ ਰਿਹਾ ਹੈ ਕਿ ਫੜੀ ਗਈ 5 ਕਿੱਲੋ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 25 ਕਰੋੜ ਰੁਪਏ ਹੈ।