Love Marriage ਕਾਰਨ ਕਤਲ ; 2 ਨੌਜਵਾਨਾਂ ਨੇ ਕਿਰਚਾਂ ਮਾਰਕੇ ਵੱਢਿਆ ਨੌਜਵਾਨ, ਹੋਈ ਮੌਤ
ਜ਼ਿਲ੍ਹਾ ਤਰਨਤਾਰਨ ਦੇ ਬੱਸ ਅੱਡੇ ਦੇ ਬਾਹਰ ਦਿਨ-ਦਿਹਾੜੇ ਗੁੰਡਾਗਰਦੀ ਦਾ ਸ਼ਰੇਆਮ ਨੰਗਾ ਨਾਚ ਦੇਖਣ ਨੂੰ ਮਿਲਿਆ। ਮੋਟਰਸਾਈਕਲ ਸਵਾਰ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ।
Tarn Taran Youth Murder Case : ਪੰਜਾਬ ’ਚ ਆਏ ਦਿਨ ਕਤਲ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਬੇਖੌਫ ਬਦਮਾਸਾਂ ਵੱਲੋਂ ਖੌਫਨਾਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਪੁਲਿਸ ਵੱਲੋਂ ਕਾਰਵਾਈ ਕਰਨ ਦਾ ਦਾਅਵਾ ਕੀਤਾ ਜਾਂਦਾ ਪਰ ਇਨ੍ਹਾਂ ਵਾਰਦਾਤਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ।
ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ
ਜ਼ਿਲ੍ਹਾ ਤਰਨਤਾਰਨ ਦੇ ਬੱਸ ਅੱਡੇ ਦੇ ਬਾਹਰ ਦਿਨ-ਦਿਹਾੜੇ ਗੁੰਡਾਗਰਦੀ ਦਾ ਸ਼ਰੇਆਮ ਨੰਗਾ ਨਾਚ ਦੇਖਣ ਨੂੰ ਮਿਲਿਆ। ਮੋਟਰਸਾਈਕਲ ਸਵਾਰ ਨੌਜਵਾਨ ਦਾ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਪਿੰਡ ਕੱਦਗਿੱਲ ਦੇ ਰਹਿਣ ਵਾਲੇ ਜਹਜੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚ ਗਈ।
ਪ੍ਰੇਮ ਵਿਆਹ ਬਣਿਆ ਮੌਤ ਦਾ ਕਾਰਨ
ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਆਪਣੇ ਨਾਨਕੇ ਪਿੰਡ ਨੋਰੰਗਾਬਾਦ ਵਿਖੇ ਰਹਿੰਦਾ ਸੀ ਜਿੱਥੇ ਉਸਦੇ ਪਿੰਡ ਦੀ ਲੜਕੀ ਨਾਲ ਪ੍ਰੇਮ ਸਬੰਧ ਸੀ ਅਤੇ ਮਹੀਨਾ ਪਹਿਲਾਂ ਹੀ ਦੋਹਾਂ ਨੇ ਭੱਜ ਕੇ ਵਿਆਹ ਕਰਵਾ ਲਿਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਦੋਵਾਂ ਦੇ ਪ੍ਰੇਮ ਵਿਆਹ ਤੋਂ ਲੜਕੀ ਦੇ ਭਰਾ ਖਾਰ ਖਾਂਦੇ ਸੀ ਜਿਸਦੇ ਚੱਲਦਿਆ ਲੜਕੀ ਦੇ ਭਰਾ ਵੱਲੋ ਆਪਣੇ ਸਾਥੀਆਂ ਨਾਲ ਮਿਲਕੇ ਜਗਜੀਤ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਮੌਕੇ ’ਤੇ ਪੁਲਿਸ ਪਾਰਟੀ ਨਾਲ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਮੁਤਾਬਿਕ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Punjab Rakhi Bumper 2026 : ਪੰਜਾਬ ਪੁਲਿਸ ਦੇ ਕਾਂਸਟੇਬਲ ਦਾ ਨਿਕਲਿਆ 7 ਕਰੋੜ ਦਾ ਰੱਖੜੀ ਬੰਪਰ, ਅਚਾਨਕ ਖਰੀਦੀ ਸੀ ਲਾਟਰੀ ਟਿਕਟ