TarnTaran ByElection : MP ਹਰਸਿਮਰਤ ਕੌਰ ਬਾਦਲ ਨੇ ਅਕਾਲੀ ਉਮੀਦਵਾਰ ਦੇ ਹੱਕ ਚ ਕੀਤਾ ਚੋਣ ਪ੍ਰਚਾਰ, ਕਿਹਾ - ਆਪ ਝੂਠਿਆਂ ਦੀ ਸਰਕਾਰ
MP Harsimrat Kaur Badal : ਬੀਬੀ ਬਾਦਲ ਵੱਲੋਂ ਪਿੰਡ ਕੱਕਾ ਕੰਡਿਆਲਾ, ਮੱਲੀਆਂ, ਕਾਜ਼ੀ ਕੋਟ,ਲਾਲੂ ਘੁੰਮਣ, ਖਾਰਾ, ਪਲਾਸੌਰ ਅਤੇ ਕੈਰੋਂਵਾਲ ਵਿਖੇ ਚੋਣ ਪ੍ਰਚਾਰ ਦੌਰਾਨ ਅਕਾਲੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਜਿਤਾਉਣ ਦੀ ਅਪੀਲ ਕੀਤੀ।
TarnTaran By Election : ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ (MP Harsimrat Kaur Badal) ਵੱਲੋਂ ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਬੁੱਧਵਾਰ ਤੀਜੇ ਦਿਨ ਚੋਣ ਪ੍ਰਚਾਰ ਕੀਤਾ ਗਿਆ। ਬੀਬੀ ਬਾਦਲ ਵੱਲੋਂ ਪਿੰਡ ਕੱਕਾ ਕੰਡਿਆਲਾ, ਮੱਲੀਆਂ, ਕਾਜ਼ੀ ਕੋਟ,ਲਾਲੂ ਘੁੰਮਣ, ਖਾਰਾ, ਪਲਾਸੌਰ ਅਤੇ ਕੈਰੋਂਵਾਲ ਵਿਖੇ ਚੋਣ ਪ੍ਰਚਾਰ ਦੌਰਾਨ ਅਕਾਲੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਵਿਰੋਧੀ ਪਾਰਟੀਆਂ ਤੇ ਤਿੱਖੇ ਸਬਦੀ ਹਮਲੇ ਕਰਦਿਆਂ ਅਕਾਲੀ ਦਲ ਦੀ ਸਰਕਾਰ ਵੱਲੋਂ ਲੋਕਾਂ ਲਈ ਕਰਵਾਏ ਵਿਕਾਸ ਕਾਰਜਾਂ ਨੂੰ ਯਾਦ ਕਰਵਾਉਂਦਿਆਂ ਪਾਰਟੀ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੋਟਾ ਪਾਉਣ ਦੀ ਅਪੀਲ ਕੀਤੀ ਗਈ ਹੈ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕੇ ਤੋਂ ਉਮੀਦਵਾਰ ਪ੍ਰਿੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਅਤੇ ਹੋਰ ਆਗੂਆਂ ਵੱਲੋਂ ਵੀ ਸੰਬੋਧਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਹੱਕ ਵਿੱਚ ਹਨੇਰੀ ਚੱਲ ਰਹੀ ਹੈ ਅਤੇ 14 ਤਰੀਕ ਨੂੰ ਇਸ ਗੱਲ ਦਾ ਫੈਸਲਾ ਲੋਕ ਕਰ ਦੇਣਗੇ। ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਝੂਠਿਆਂ ਦੀ ਸਰਕਾਰ ਹੈ, ਚਾਰ ਸਾਲ ਤੋਂ ਇਨ੍ਹਾਂ ਲੋਕਾਂ ਨੇ ਸਿਵਾਏ ਝੂਠ ਦੇ ਕੋਈ ਕੰਮ ਨਹੀਂ ਕੀਤਾ ਹੈ। ਜਦ ਪੰਜਾਬ ਵਿੱਚ ਹੜ ਆਏ ਲੋਕਾਂ ਨੂੰ ਮੁਆਵਜ਼ਾ ਦੇਣ ਜਾ ਲੋਕਾਂ ਦੀ ਬਾਤ ਪੁੱਛਣ ਦੀ ਜਗ੍ਹਾ ਮੁੱਖ ਮੰਤਰੀ ਹਸਪਤਾਲ ਵਿੱਚ ਜਾ ਕੇ ਦਾਖਲ ਹੋ ਗਿਆ। ਇਸ ਦੇ ਨਾਲ ਹੀ ਲੋਕਾਂ ਨੂੰ ਮੁਆਵਜ਼ਾ ਦੇਣ ਦੀ ਜਗ੍ਹਾ ਕੇਂਦਰ ਵੱਲੋਂ ਭੇਜਿਆ ਸਾਢੇ 12 ਹਜ਼ਾਰ ਕਰੋੜ ਰੁਪਏ ਉਹ ਵੀ ਗਬਨ ਕਰਕੇ ਖਾ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਨ੍ਹਾਂ ਲੋਕਾਂ ਨੇ ਕਰਜਾਈ ਕਰ ਛੱਡਿਆ ਹੈ ਅਤੇ ਹੁਣ ਸਰਕਾਰੀ ਜ਼ਮੀਨਾਂ ਵੇਚਣ ਤੇ ਆ ਗਏ ਹਨ। ਲੋਕਾਂ ਨੂੰ ਮਿਲ ਰਹੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ। ਬੀਬੀ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਇਨ੍ਹਾਂ ਦੇ ਘਪਲਿਆਂ ਦੀ ਜਾਂਚ ਕਰਕੇ ਇਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ ਅਤੇ ਲੋਕਾਂ ਦਾ ਲੁੱਟਿਆ ਪੈਸਾ ਵਸੂਲ ਕੀਤਾ ਜਾਵੇਗਾ।
ਇਸ ਮੌਕੇ ਸਰਬਜੀਤ ਝਿੰਜਰ ਨੇ ਕਿਹਾ ਅਕਾਲੀ ਦਲ ਨੂੰ ਬਹੁਤ ਚੰਗਾ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਲੋਂ ਲੋਕਾਂ ਨੂੰ ਧਮਕਿਆ ਜਾ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਬੂਥ ਨਹੀਂ ਲੱਗਣ ਦਿੱਤੇ ਜਾਣਗੇ। ਇੱਕ ਦਿਨ ਵਿੱਚ ਅਕਾਲੀ ਦੱਲ ਦੇ 90 ਬੰਦਿਆਂ 'ਤੇ ਕਥਿਤ ਝੂਠੇ ਪਰਚੇ ਦਰਜ ਕੀਤੇ ਗਏ ਹਨ। ਝਿੰਜਰ ਨੇ ਕਿਹਾ ਕਿ ਅਸੀਂ ਹਰਮੀਤ ਸਿੰਘ ਸੰਧੂ ਨੂੰ ਦੱਸਣਾ ਚਾਹੁੰਦੇ ਹਾਂ ਕਿ ਖਾਲਸਾ ਨਾ ਜ਼ੁਲਮ ਕਰਦਾ ਹੈ ਅਤੇ ਨਾ ਹੀ ਸਹਿਣ ਕਰਦਾ ਹੈ। ਇਸ ਮੌਕੇ ਬੀਬਾ ਹਰਸਿਮਰਤ ਬਾਦਲ ਨੂੰ ਵੱਖ-ਵੱਖ ਪਿੰਡਾਂ ਦੀਆਂ ਔਰਤਾਂ ਵੱਲੋਂ ਸਿਰੋਪਾਉ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਹੈ।