TarnTaran News : ਤਰਨਤਾਰਨ ਚ ਚਿੱਟੇ ਦਿਨ ਅਣਪਛਾਤਿਆਂ ਵੱਲੋਂ ਮੋਟਰਸਾਈਕਲ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

TarnTaran Murder : ਮ੍ਰਿਤਕ ਦੀ ਪਹਿਚਾਣ ਪਿੰਡ ਜਮਸਤਪੁਰ ਨਿਵਾਸੀ ਜਗਦੀਪ ਸਿੰਘ ਵੱਜੋਂ ਹੋਈ। ਘਟਨਾ ਪਿੱਛੇ ਪੁਰਾਣੀ ਰੰਜਿਸ਼ ਨੂੰ ਵੀ ਕਾਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

By  KRISHAN KUMAR SHARMA March 6th 2025 10:24 AM -- Updated: March 6th 2025 10:25 AM

TarnTaran Murder : ਤਰਨਤਾਰਨ ਦੇ ਝਬਾਲ ਰੋਡ ਨੇੜੇ ਮੋਟਰਸਾਈਕਲ ਸਵਾਰ ਨੋਜਵਾਨਾਂ ਵੱਲੋਂ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਪਿੰਡ ਜਮਸਤਪੁਰ ਨਿਵਾਸੀ ਜਗਦੀਪ ਸਿੰਘ ਵੱਜੋਂ ਹੋਈ। ਘਟਨਾ ਪਿੱਛੇ ਪੁਰਾਣੀ ਰੰਜਿਸ਼ ਨੂੰ ਵੀ ਕਾਰਨ ਮੰਨਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਤਰਨਤਾਰਨ ਦੇ ਝਬਾਲ ਰੋਡ 'ਤੇ ਸਥਿਤ ਗੁਰਦੁਆਰਾ ਸਾਹਿਬ ਦੀ ਸਰਾਂ ਨੇੜੇ ਮੋਟਰਸਾਈਕਲ ਸਵਾਰ ਦੋ ਨੋਜਵਾਨਾਂ ਵੱਲੋਂ ਮੋਟਰਸਾਈਕਲ ਤੇ ਜਾ ਰਹੇ ਨੋਜਵਾਨ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਮ੍ਰਿਤਕ ਦੀ ਪਹਿਚਾਣ ਪਿੰਡ ਜਮਸਤਪੁਰ ਨਿਵਾਸੀ ਜਗਦੀਪ ਸਿੰਘ ਮੋਲਾ ਵੱਜੋਂ ਹੋਈ ਹੈ। ਮ੍ਰਿਤਕ ਦਾ 6 ਮਹੀਨੇ ਪਹਿਲਾਂ ਤਰਨਤਾਰਨ ਦੇ ਮੁਹੱਲਾ ਨੂਰਦੀ ਅੱਡਾ ਵਿਖੇ ਸੁਮਰੀਤ ਕੌਰ ਨਾਲ ਹੋਇਆ ਸੀ। ਮਿਰਤਕ ਆਪਣੇ ਸਹੁਰੇ ਆਇਆ ਹੋਇਆ ਸੀ ਅਤੇ ਆਪਣੇ ਰਿਸ਼ਤੇਦਾਰ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਬਾਜ਼ਾਰ ਵੱਲ ਨੂੰ ਆ ਰਿਹਾ ਸੀ। ਕਤਲ ਸਮੇਂ ਮ੍ਰਿਤਕ ਨਾਲ ਮੌਜੂਦ ਰਿਸ਼ਤੇਦਾਰ ਨੇ ਦੱਸਿਆ ਕਿ ਦੋ ਮੋਟਰਸਾਈਕਲ 'ਤੇ ਸਵਾਰ ਵਿਅਕਤੀਆਂ ਵੱਲੋਂ ਉਸਦੇ ਗੋਲੀ ਮਾਰੀ ਉਸਨੂੰ ਟੱਕ ਦੀ ਆਵਾਜ਼ ਆਈ ਗੋਲੀ, ਜੋ ਉਸਦਾ ਸੀਨਾ ਚੀਰ ਕੇ ਨਿਕਲ ਗਈ ਅਤੇ ਉਸਦੀ ਮੌਕੇ ਹੋ ਗਈ।

ਮਿਰਤਕ ਦੇ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਪਿੰਡ ਦੇ ਹੀ ਕੁਝ ਨੌਜਵਾਨਾਂ ਨਾਲ ਝਗੜਾ ਚੱਲ ਰਿਹਾ ਸੀ, ਉਨ੍ਹਾਂ ਵੱਲੋਂ ਗੋਲੀ ਮਾਰ ਕੇ ਜਗਦੀਪ ਦਾ ਕਤਲ ਕਰ ਦਿੱਤਾ ਗਿਆ ਹੈ। ਪੀੜਤ ਪਰਿਵਾਰਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।

Related Post