ਪੰਜਾਬ 'ਚ ਟੈਕਸ ਅੱਤਵਾਦ ਚੱਲ ਰਿਹਾ: ਰਾਜਾ ਵੜਿੰਗ

By  Pardeep Singh December 6th 2022 07:32 PM

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਵਿੱਚ ਫੈਲਾਏ ਜਾ ਰਹੇ ਟੈਕਸ ਅੱਤਵਾਦ 'ਤੇ ਹਮਲਾ ਬੋਲਿਆ ਹੈ।  ਉਨ੍ਹਾਂ ਕਿਹਾ ਕਿ ਤੁਸੀਂ ਕਾਨੂੰਨ ਲਾਗੂ ਕਰਵਾਓ ਪਰ ਵਪਾਰੀਆਂ ਵਿੱਚ ਦਹਿਸ਼ਤ ਨਾ ਫੈਲਾਓ।

ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਵੱਡੇ ਪੱਧਰ ’ਤੇ ਸ਼ਰਾਬ ਘੁਟਾਲੇ ਵਿੱਚ ਸ਼ਾਮਿਲ ਹੋਣ ਦੇ ਗੰਭੀਰ ਇਲਜ਼ਾਮ ਝੱਲ ਰਹੀ ਹੈ, ਜੋ ਆਪਣੇ ਟੈਕਸ ਅਧਿਕਾਰੀਆਂ ਰਾਹੀਂ ਛੋਟੇ ਕਾਰੋਬਾਰੀਆਂ ਅਤੇ ਵਪਾਰੀਆਂ ’ਤੇ ਆਪਣਾ ਗੁੱਸਾ ਕੱਢ ਰਹੀ ਹੈ।

ਵੜਿੰਗ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੈ ਕਿ ਟੈਕਸ ਅਧਿਕਾਰੀਆਂ ਨੇ ਕਰਿਆਨੇ ਅਤੇ ਭਾਂਡਿਆਂ ਦੀਆਂ ਦੁਕਾਨਾਂ ਵਰਗੇ ਛੋਟੇ ਕਾਰੋਬਾਰਾਂ 'ਤੇ ਛਾਪੇਮਾਰੀ ਕੀਤੀ ਹੈ।  ਹੈਰਾਨੀ ਦੀ ਗੱਲ ਹੈ ਕਿ ਸਰਕਾਰ ਅਜਿਹੇ ਛਾਪੇ ਮਾਰ ਕੇ ਅਜਿਹਾ ਕੀ ਦੱਸਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਕੁਝ ਵੀ ਸਾਹਮਣੇ ਨਹੀਂ ਆਵੇਗਾ।  ਇਹ ਸਰਕਾਰ ਦੀ ਨਿਰਾਸ਼ਾ ਨੂੰ ਹੀ ਦਰਸਾਉਂਦੀ ਹੈ, ਜਿਸ ਨੇ ਸੂਬੇ ਨੂੰ ਦੀਵਾਲੀਏਪਣ ਵੱਲ ਧੱਕ ਦਿੱਤਾ ਹੈ ਅਤੇ ਹੁਣ ਛੋਟੇ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Related Post