Moga News : ਚੋਣ ਡਿਊਟੀ ‘ਤੇ ਜਾ ਰਹੇ ਅਧਿਆਪਕ ਜੋੜੇ ਦੀ ਸੜਕ ਹਾਦਸੇ ‘ਚ ਮੌਤ ,ਧੁੰਦ ਕਾਰਨ ਸੂਏ ਚ ਡਿੱਗੀ ਗੱਡੀ
Moga News : ਪੰਜਾਬ 'ਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਮੋਗਾ ਵਿੱਚ ਧੁੰਦ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਇੱਕ ਅਧਿਆਪਕ ਜੋੜੇ ਦੀ ਕਾਰ ਨਾਲੇ ਵਿੱਚ ਡਿੱਗ ਗਈ, ਜਿਸ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਟੇ ਦੇ ਅੰਗਰੇਜ਼ੀ ਅਧਿਆਪਕ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੀ ਮੌਤ ਹੋ ਗਈ
Moga News : ਪੰਜਾਬ 'ਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਮੋਗਾ ਵਿੱਚ ਧੁੰਦ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਇੱਕ ਅਧਿਆਪਕ ਜੋੜੇ ਦੀ ਕਾਰ ਨਾਲੇ ਵਿੱਚ ਡਿੱਗ ਗਈ, ਜਿਸ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਟੇ ਦੇ ਅੰਗਰੇਜ਼ੀ ਅਧਿਆਪਕ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕਮਲਜੀਤ ਕੌਰ ਮਾਨਸਾ ਦੀ ਰਹਿਣ ਵਾਲੀ ਸੀ। ਦੋਵੇਂ ਸਵੇਰੇ ਕਾਰ 'ਚ ਡਿਊਟੀ ਲਈ ਘਰੋਂ ਨਿਕਲੇ ਸੀ ਪਰ ਮੋਗਾ ਦੇ ਬਾਘਾਪੁਰਾਣਾ ਦੇ ਸੰਗਤਪੁਰਾ ਪਿੰਡ ਨੇੜੇ ਉਨ੍ਹਾਂ ਨੂੰ ਸੜਕ ਨਹੀਂ ਦਿਖੀ ,ਜਿਸ ਕਰਕੇ ਕਾਰ ਸੂਏ ਵਿੱਚ ਡਿੱਗ ਗਈ। ਉਸ ਸਮੇਂ ਚਰਨਜੀਤ ਸਿੰਘ ਆਪਣੀ ਪਤਨੀ ਨੂੰ ਮਾੜੀ ਮੁਸਤਫਾ ਵਿੱਚ ਚੋਣ ਡਿਊਟੀ ਲਈ ਛੱਡਣ ਜਾ ਰਿਹਾ ਸੀ।
ਦੱਸ ਦੇਈਏ ਕਿ ਪੰਜਾਬ ਵਿੱਚ ਅੱਜ (14 ਦਸੰਬਰ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕੀਤੀ ਜਾ ਰਹੀ ਹੈ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।