Sangrur : CM ਮਾਨ ਦੀ ਰਿਹਾਇਸ਼ੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ, ਕਈ ਪ੍ਰਦਰਸ਼ਨਕਾਰੀ ਹਿਰਾਸਤ ਚ ਲਏ

Teachers and police Clash : ਮਹਿਲਾ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਉਨ੍ਹਾਂ ਨਾਲ ਨਾਜਾਇਜ਼ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਆਏ ਸਨ।

By  KRISHAN KUMAR SHARMA July 31st 2026 07:03 PM -- Updated: July 31st 2026 07:08 PM

Teachers and police Clash : ਸੰਗਰੂਰ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਐਨ.ਐਸ.ਕਿਊ.ਐਫ. ਵੋਕੇਸ਼ਨਲ ਟੀਚਰਜ਼ ਫਰੰਟ ਪੰਜਾਬ ਦੇ ਸੈਂਕੜੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੱਲਾ ਬੋਲ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮਹਿਲਾ ਅਧਿਆਪਕ ਵੀ ਸ਼ਾਮਲ ਹੋਏ। (Sangrur Teacher Protest)

ਜਿਵੇਂ ਹੀ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਲੱਗੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਧੱਕਾ-ਮੁੱਕੀ ਅਤੇ ਝੜਪ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ।

ਮਹਿਲਾ ਅਧਿਆਪਕਾਂ ਨੇ ਪੁਲਿਸ 'ਤੇ ਧੱਕੇਸ਼ਾਹੀ ਦਾ ਲਾਇਆ ਇਲਜ਼ਾਮ

ਮਹਿਲਾ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਉਨ੍ਹਾਂ ਨਾਲ ਨਾਜਾਇਜ਼ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਆਏ ਸਨ।

ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਰੀਬ 3670 ਐਨ.ਐਸ.ਕਿਊ.ਐਫ. ਵੋਕੇਸ਼ਨਲ ਅਧਿਆਪਕ ਪਿਛਲੇ 12 ਸਾਲਾਂ ਤੋਂ ਆਊਟਸੋਰਸ ਕੰਪਨੀਆਂ ਰਾਹੀਂ ਸੇਵਾਵਾਂ ਦੇ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਲਈ ਕੋਈ ਪੱਕੀ ਨੀਤੀ ਨਹੀਂ ਬਣਾਈ ਗਈ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਪੱਕਾ ਰੋਜ਼ਗਾਰ, ਤਨਖਾਹਾਂ ਵਿੱਚ ਵਾਧਾ ਅਤੇ ਪ੍ਰਾਈਵੇਟ ਕੰਪਨੀਆਂ ਨੂੰ ਹਟਾ ਕੇ ਸਿੱਧੇ ਸਿੱਖਿਆ ਵਿਭਾਗ ਵਿੱਚ ਮਰਜ ਕਰਨਾ ਸ਼ਾਮਲ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ... CWG 2026 : ਅੰਮ੍ਰਿਤਸਰ ਦੇ ਵੇਟਲਿਫ਼ਟਰ ਲਵਪ੍ਰੀਤ ਸਿੰਘ ਨੇ 110 ਕਿਲੋ ਭਾਰ ਵਰਗ 'ਚ ਚਾਂਦੀ ਦਾ ਤਗਮਾ ਜਿੱਤਿਆ

Related Post