ਅਕਾਲੀ ਆਗੂ ਤੇਜਿੰਦਰ ਸਿੰਘ ਮਿੱਡੂ ਖੇੜਾ ਦੀ ਮਾਤਾ ਦੀ ਹੋਈ ਅੰਤਿਮ ਅਰਦਾਸ, ਸੁਖਬੀਰ ਸਿੰਘ ਬਾਦਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ
Tejinder Singh Midukhera : ਮਾਤਾ ਜਸਕਰਨ ਕੌਰ ਦੇ ਅੰਤਿਮ ਅਰਦਾਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਮੂਲੀਅਤ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਮਾਤਾ ਨੂੰ ਸ਼ਰਧਾਂਜਲੀ ਭੇਟ ਕੀਤੀ।
Tejinder Singh Midukhera Mother Antim Ardas : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂ ਖੇੜਾ ਦੀ ਮਾਤਾ ਦੀ ਅੰਤਿਮ ਦੀ ਅੱਜ ਅੰਤਿਮ ਅਰਦਾਸ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਹੋਰ ਰਾਜਨੀਤਿਕ ਅਤੇ ਧਾਰਮਿਕ ਸ਼ਖਸ਼ੀਅਤ ਨੇ ਸ਼ਮੂਲੀਅਤ ਕੀਤੀ।
ਤਜਿੰਦਰ ਸਿੰਘ ਮਿੱਡੂ ਖੇੜਾ ਅਤੇ ਗੁਰ ਬਖਸ਼ੀਸ਼ ਸਿੰਘ ਮਿੱਡੂ ਖੇੜਾ ਜੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਨ, ਦੀ ਮਾਤਾ ਜਸਕਰਨ ਕੌਰ ਦੇ ਅੰਤਿਮ ਅਰਦਾਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਮੂਲੀਅਤ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਮਾਤਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਧਾਮੀ ਤੋਂ ਇਲਾਵਾ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਧਾਨ ਅਭੈ ਚੌਟਾਲਾ ਤੋਂ ਇਲਾਵਾ ਹੋਰ ਵੀ ਧਾਰਮਿਕ ਸਮਾਜ ਸੇਵੀ ਅਤੇ ਰਾਜਨੀਤਿਕ ਆਗੂਆਂ ਨੇ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਮਾਤਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਾਤਾ ਜੀ ਦੇ ਅਸ਼ੀਰਵਾਦ ਸਦਕਾ ਪਰਿਵਾਰ ਨੇ ਮਿੱਡੂ ਖੇੜਾ ਪਰਿਵਾਰ ਨੇ ਬਹੁਤ ਤਰੱਕੀ ਕੀਤੀ ਪ੍ਰਧਾਨ ਸਰਦਾਰ ਬਾਦਲ ਨੇ ਕਿਹਾ ਕਿ ਜਦੋਂ ਕੋਈ ਘਰ ਦਾ ਮੁਖੀ ਜਾਂਦਾ ਹੈ ਤਾਂ ਪਰਿਵਾਰ ਨੂੰ ਵੱਡਾ ਘਾਟਾ ਪੈਂਦਾ ਹੈ। ਇਹ ਘਾਟਾ ਕੱਲਾ ਮਿੱਡੂ ਖੇੜਾ ਪਰਿਵਾਰ ਨੂੰ ਹੀ ਨਹੀਂ ਸਗੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਹਨਾਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਵੀ ਕੀਤੀ।