ਤਰਨਤਾਰਨ 'ਚ ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ, ਸੜਕ ਹਾਦਸੇ ਚ ਦੋ ਔਰਤਾਂ ਦੀ ਮੌਤ, ਇਕ ਗੰਭੀਰ ਜ਼ਖ਼ਮੀ

Punjab News: ਤਰਨਤਾਰਨ ਪੱਟੀ ਸੜਕ 'ਤੇ ਪਿੰਡ ਜੰਡੋਕੇ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਦੋ ਔਰਤਾਂ ਦੀ ਮੌਤ ਹੋ ਗਈ ਜਦ ਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

By  Amritpal Singh September 3rd 2023 01:09 PM

Punjab News: ਤਰਨਤਾਰਨ ਪੱਟੀ ਸੜਕ 'ਤੇ ਪਿੰਡ ਜੰਡੋਕੇ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਦੋ ਔਰਤਾਂ ਦੀ ਮੌਤ ਹੋ ਗਈ ਜਦ ਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੱਟੀ ਸ਼ਹਿਰ ਦੇ ਨਜ਼ਦੀਕੀ ਪਿੰਡ ਲੌਹਕਾ ਪਤੀ ਮਿੱਠੇ ਗੀਤਪਤੀ ਮਿੱਠੇ ਕੀ ਦਾ ਵਾਸੀ ਪਰਮਜੀਤ ਸਿੰਘ ਸਾਬਕਾ ਫ਼ੌਜੀ, ਜੋ ਆਪਣੀ ਪਤਨੀ ਅਮਨਦੀਪ ਕੌਰ ਅਤੇ ਭਰਜਾਈ ਮਨਪ੍ਰੀਤ ਕੌਰ ਪਤਨੀ ਹਰਦੀਪ ਸਿੰਘ ਨਾਲ ਅੱਜ ਸਵੇਰੇ ਸਵਿਫਟ ਕਾਰ 'ਚ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਜਾ ਰਿਹਾ ਸੀ ਤਾਂ ਉਸ ਦੀ ਕਾਰ ਪਿੰਡ ਜੰਡੋਕੇ ਨਜ਼ਦੀਕ ਸੜਕ 'ਤੇ ਖੜੇ ਟਰਾਲੇ ਦੇ ਪਿੱਛੇ ਜਾ ਵੱਜੀ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਚੌਕੀ ਨੌਸ਼ਹਿਰਾ ਪੰਨੂਆ ਦੇ ਸਬ ਇੰਸਪੈਕਟਰ ਇਕਬਾਲ ਸਿੰਘ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਕਾਰਵਾਈ ਕੀਤੀ ਜਾਵੇਗੀ।

ਇਸ ਘਟਨਾ 'ਚ ਅਮਨਦੀਪ ਕੌਰ ਅਤੇ ਮਨਪ੍ਰੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤਰਨਤਾਰਨ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। 


Related Post