Bathinda Refinery Fire: ਬਠਿੰਡਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਦਿਖਾਈ ਦੇ ਰਹੀਆਂ ਹਨ।

By  Jasmeet Singh February 24th 2023 12:15 PM -- Updated: February 24th 2023 12:17 PM

ਬਠਿੰਡਾ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਅੱਜ ਤੜਕੇ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਦੀਆਂ ਲਪਟਾਂ ਕਾਫੀ ਦੂਰ ਤੱਕ ਦਿਖਾਈ ਦੇ ਰਹੀਆਂ ਸਨ। 

ਰਿਫਾਇਨਰੀ ਦੇ ਅਧਿਕਾਰੀਆਂ ਨੇ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਤ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਅੱਗ ਲੱਗਣ ਕਾਰਨ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ 'ਚ ਖੌਫ ਦਾ ਮਾਹੌਲ ਬਣਿਆ ਹੋਏ ਹੈ। ਦੱਸ ਦੇਈਏ ਕਿ ਇਸ ਅੱਗ ਕਰਕੇ ਵੱਡੀ ਮਾਤਰਾ ਵਿੱਚ ਤੇਲ ਵੀ ਨਸ਼ਟ ਹੋ ਗਿਆ ਹੈ। ਰਿਫਾਇਨਰੀ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਇੱਕ ਤੋਂ ਬਾਅਦ ਇੱਕ ਗੱਡੀਆਂ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਇਹ ਵੀ ਜਾਣਕਾਰੀ ਹਾਸਿਲ ਹੋਈ ਹੀ ਕਿ ਪੈਰਾ ਮਿਲਟਰੀ ਨੂੰ ਵੀ ਮੌਕੇ 'ਤੇ ਬੁਲਾ ਲਿਆ ਗਿਆ ਹੈ। ਅੱਗ ਲੱਗਣ ਕਾਰਨ ਅਸਮਾਨ 'ਚ ਵੀ ਧੂੰਏਂ ਦੇ ਬੱਦਲ ਛਾ ਗਏ ਹਨ। 

ਬਠਿੰਡਾ ਦੇ ਸੀਨੀਅਰ ਪੁਲਿਸ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਨੇ ਤੇ ਰਿਫਾਇਨਰੀ ਨੂੰ ਵੀ ਖਾਲੀ ਕਰਵਾ ਲਿਆ ਗਿਆ। ਰਿਫਾਇਨਰੀ ਵਿੱਚ ਅੱਗ ਦੀਆਂ ਲਪਟਾਂ ਨਾਲ ਲੱਖਾਂ ਰੁਪਏ ਦੀ ਮਸ਼ੀਨਰੀ ਸੜਨ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। 

Related Post