ਹੁਸ਼ਿਆਰਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਜ਼ ਰਫਤਾਰ ਇਨੋਵਾ ਕਾਰ ਨੇ ਐਕਟਿਵਾ ਨੂੰ ਟੱਕਰ ਮਾਰੀ, ਦੋ ਦੀ ਮੌਤ

By  Amritpal Singh December 10th 2023 05:05 PM

Punjab News: ਹੁਸ਼ਿਆਰਪੁਰ ਦੇ ਦਸੂਹਾ 'ਚ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਸੜਕ ਹਾਦਸੇ ਵਿੱਚ ਦੋ ਐਕਟਿਵਾ ਸਵਾਰਾਂ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ 'ਚ ਰਖਵਾਇਆ ਹੈ। ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕੀਤਾ ਹੈ।

ਦੋਵੇਂ ਮ੍ਰਿਤਕ ਗੁਰਦਾਸਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਦੋਵੇਂ ਐਕਟਿਵਾ 'ਤੇ ਅੰਮ੍ਰਿਤਸਰ ਲਈ ਰਵਾਨਾ ਹੋਏ ਸਨ। ਮ੍ਰਿਤਕ ਐਕਟਿਵਾ ਸਵਾਰਾਂ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਗੁਰਦੀਪ ਵਾਸੀ ਭੀਨੀ, ਪ੍ਰੇਮ ਸਿੰਘ ਪੁੱਤਰ ਸਰਦਾਰਾ ਸਿੰਘ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਇਨੋਵਾ ਚਾਲਕ ਫਰਾਰ ਦੱਸਿਆ ਜਾ ਰਿਹਾ ਹੈ। ਦਸੂਹਾ ਪੁਲਿਸ ਨੇ ਇਨੋਵਾ ਚਾਲਕ ਬਲਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਝਿੰਗੜਾਂ ਦਸੂਹਾ ਖ਼ਿਲਾਫ਼ ਧਾਰਾ 304ਏ, 279 ਤਹਿਤ ਕੇਸ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏ.ਐਸ.ਆਈ ਜਸਵੀਰ ਸਿੰਘ ਨੇ ਦੱਸਿਆ ਕਿ ਹਾਈਵੇਅ 'ਤੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਪ੍ਰੇਮ ਸਿੰਘ ਦੀ ਜ਼ਖਮੀ ਹਾਲਤ 'ਚ ਦਸੂਹਾ ਲਿਜਾਂਦੇ ਸਮੇਂ ਰਸਤੇ 'ਚ ਹੀ ਮੌਤ ਹੋ ਗਈ। ਜਾਂਚ ਦੌਰਾਨ ਉਸ ਨੇ ਦੱਸਿਆ ਕਿ ਮ੍ਰਿਤਕ ਐਕਟਿਵਾ ਸਵਾਰ ਪਰਮਜੀਤ ਸਿੰਘ ਵਾਸੀ ਪ੍ਰੇਮ ਸਿੰਘ ਦਸੂਹਾ ਤੋਂ ਕਰੀਬ 4 ਕਿਲੋਮੀਟਰ ਦੂਰ ਨੈਸ਼ਨਲ ਹਾਈਵੇਅ ’ਤੇ ਤੇਲ ਭਰ ਕੇ ਚੜ੍ਹਿਆ ਹੀ ਸੀ ਕਿ ਜਦੋਂ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ।

Related Post