Ajnala ਚ ਵਾਪਰਿਆ ਭਿਆਨਕ ਸੜਕ ਹਾਦਸਾ, ਇਕ ਵਿਅਕਤੀ ਦੀ ਮੌਕੇ ‘ਤੇ ਮੌਤ

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਟਰੱਕ ਸਮੇਤ ਚਾਲਕ ਨੂੰ ਕਾਬੂ ਕਰ ਲਿਆ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

By  Aarti March 4th 2026 01:12 PM

ਅਜਨਾਲਾ ਦੇ ਚੋਗਾਵਾਂ ਰੋਡ ‘ਤੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪਿੰਡ ਮਿਆਦੀਆਂ ਦਾ ਰਹਿਣ ਵਾਲਾ ਸੀ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਪੱਤਨ ਤੋਂ ਪੱਥਰ ਦਾ ਕੰਮ ਕਰਕੇ ਆਪਣੇ ਘਰ ਵਾਪਸ ਆ ਰਿਹਾ ਸੀ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਭਤੀਜਾ ਉਸਨੂੰ ਲੈਣ ਲਈ ਮੋਟਰਸਾਈਕਲ ‘ਤੇ ਗਿਆ ਹੋਇਆ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਉਸਦਾ ਚਾਚਾ ਟਰੱਕ ਦੇ ਪਹੀਏ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਭਤੀਜੇ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਟਰੱਕ ਸਮੇਤ ਚਾਲਕ ਨੂੰ ਕਾਬੂ ਕਰ ਲਿਆ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਖਾਲਸਾਈ ਜਾਹੋ-ਜਲਾਲ ਦੇ ਪ੍ਰਤੀਕ ਹੋਲੇ-ਮਹੱਲੇ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਖਰੀ ਦਿਨ

Related Post