Faridkot ’ਚ ਭਿਆਨਕ ਵਾਪਰਿਆ ਸੜਕ ਹਾਦਸਾ; ਟੁੱਟੇ ਹੋਏ ਟਰੱਕ ਨਾਲ ਟਕਰਾਈ ਬਾਈਕ, 3 ਨੌਜਵਾਨਾਂ ਦੀ ਮੌਤ

ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਜਸਮੀਤ, ਨਵਜੋਤ ਤੇ ਰਵੀ ਵਜੋਂ ਹੋਈ ਹੈ ਜੋ ਕਿ ਡੋਗਰ ਬਸਤੀ ਦੇ ਵਾਲੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਕੋਟਕਪੂਰਾ ’ਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ।

By  Aarti June 28th 2026 11:51 AM

Faridkot Road Accident News :  ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਮੋਟਰਸਾਈਕਲ  ਸੜਕ ਦੇ ਕਿਨਾਰੇ ਖੜ੍ਹੇ ਇੱਕ ਟੁੱਟੇ ਹੋਏ ਟਰੱਕ ਨਾਲ ਟਕਰਾ ਗਈ। ਜਿਸ ਕਾਰਨ ਬਾਈਕ ਸਵਾਰ ਤਿੰਨ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।

ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਜਸਮੀਤ, ਨਵਜੋਤ ਤੇ ਰਵੀ ਵਜੋਂ ਹੋਈ ਹੈ ਜੋ ਕਿ ਡੋਗਰ ਬਸਤੀ ਦੇ ਵਾਲੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਕੋਟਕਪੂਰਾ ’ਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ। ਰਾਹ ’ਚ ਉਨ੍ਹਾਂ ਦੀ ਬਾਈਕ ਸੜਕ ਦੇ ਵਿਚਕਾਰ ਖੜ੍ਹੇ ਇੱਕ ਟੁੱਟੇ ਹੋਏ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤੀਜੇ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।

ਮਾਮਲੇ ਸਬੰਧੀ ਪੁਲਿਸ ਮੁਤਾਬਿਕ ਟੁੱਟਿਆ ਟਰੱਕ ਸੜਕ ਦੇ ਵਿਚਕਾਰ ਖੜ੍ਹਾ ਸੀ, ਪਰ ਨਾ ਤਾਂ ਇਸਦੇ ਇੰਡੀਕੇਟਰ ਲੱਗੇ ਸਨ ਅਤੇ ਨਾ ਹੀ ਇਸਦੇ ਪਿਛਲੇ ਪਾਸੇ ਕੋਈ ਚੇਤਾਵਨੀ ਚਿੰਨ੍ਹ ਲੱਗੇ ਹੋਏ ਸਨ। ਰਾਤ ਦੇ ਹਨੇਰੇ ਵਿੱਚ ਟਰੱਕ ਦਿਖਾਈ ਨਹੀਂ ਦੇ ਰਿਹਾ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਹੋਰ ਕਰਜ਼ਾ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ ! ਸੂਬਾ ਸਰਕਾਰ ਦੂਜੀ ਤਿਮਾਹੀ ’ਚ 14 ਹਜ਼ਾਰ ਕਰੋੜ ਦਾ ਚੁੱਕੇਗੀ ਕਰਜ਼ਾ

Related Post