ਦਿੱਲੀ-ਕਟੜਾ ਐਕਸਪ੍ਰੈਸਵੇ ਤੇ ਭਿਆਨਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਤ, ਦੋ ਜ਼ਖ਼ਮੀ

Punjab News: ਸਮਾਣਾ ਨੇੜੇ ਦਿੱਲੀ-ਕਟੜਾ ਐਕਸਪ੍ਰੈਸਵੇ 'ਤੇ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਾਂ ਅਤੇ ਪੁੱਤ ਦੀ ਮੌਤ ਹੋ ਗਈ,

By  Amritpal Singh June 16th 2026 08:31 PM

Punjab News: ਸਮਾਣਾ ਨੇੜੇ ਦਿੱਲੀ-ਕਟੜਾ ਐਕਸਪ੍ਰੈਸਵੇ 'ਤੇ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਾਂ ਅਤੇ ਪੁੱਤ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋਏ ਹਨ। ਪੁਲਿਸ ਨੇ ਪਿੱਛੋਂ ਟੱਕਰ ਮਾਰਨ ਵਾਲੀ ਕਾਰ ਦੇ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਹਾਦਸਾ ਪਿੰਡ ਠਰੂਆ ਨੇੜੇ ਉਸ ਵੇਲੇ ਵਾਪਰਿਆ, ਜਦੋਂ ਅੰਮ੍ਰਿਤਸਰ ਤੋਂ ਫਰੀਦਾਬਾਦ ਜਾ ਰਹੀ ਇੱਕ ਸਵਿਫਟ ਕਾਰ ਟੋਲ ਪਲਾਜ਼ਾ ਨੇੜੇ ਅੱਗੇ ਖੜ੍ਹੇ ਟਰੱਕਾਂ ਕਾਰਨ ਰੁਕੀ ਹੋਈ ਸੀ। ਇਸ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਪੰਚ ਕਾਰ ਨੇ ਸਵਿਫਟ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਹਾਦਸੇ ਵਿੱਚ ਫਰੀਦਾਬਾਦ ਵਾਸੀ ਹਰਵਿੰਦਰ ਕੌਰ ਸੇਠੀ ਅਤੇ ਉਨ੍ਹਾਂ ਦੇ ਪੁੱਤਰ ਰਤਨਦੀਪ ਸਿੰਘ ਸੇਠੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋਏ। ਸਵਿਫਟ ਕਾਰ ਦੇ ਡਰਾਈਵਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।ਸੂਚਨਾ ਮਿਲਦੇ ਹੀ ਠਰੂਆ ਪੁਲਿਸ ਚੌਕੀ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਸਹਾ

Related Post