ਜੰਮੂ ਚ ਮੁੜ ਅੱਤਵਾਦੀ ਹਮਲਾ, ਅੱਤਵਾਦੀਆਂ ਨੇ ਰਾਜੌਰੀ ਦੇ ਆਰਮੀ ਕੈਂਪ ਤੇ ਚਲਾਈਆਂ ਗੋਲੀਆਂ

Terrorists attacked on army camp : ਅੱਤਵਾਦੀ ਹਮਲੇ 'ਚ ਫੌਜ ਦੇ ਕੁਝ ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫੌਜ ਅਤੇ ਪੁਲਿਸ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ। ਰਾਜੌਰੀ ਦੇ ਐਸਐਸਪੀ ਅਤੇ ਐਸਓਜੀ ਯਾਨੀ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ।

By  KRISHAN KUMAR SHARMA July 22nd 2024 09:03 AM -- Updated: July 22nd 2024 04:31 PM

Terrorist Attack in Jammu : ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵੱਲੋਂ ਇੱਕ ਵਾਰ ਮੁੜ ਹਮਲਾ ਕੀਤੇ ਜਾਣ ਦੀ ਖ਼ਬਰ ਹੈ। ਰਾਜੌਰੀ ਦੇ ਖਵਾਸ ਇਲਾਕੇ 'ਚ ਫੌਜ ਦੇ ਕੈਂਪ 'ਤੇ ਅੱਤਵਾਦੀਆਂ ਵੱਲੋਂ ਭਾਰੀ ਗੋਲੀਬਾਰੀ ਕੀਤੀ ਗਈ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਵੀ ਘਰਾਂ ਤੋਂ ਬਾਹਰ ਆ ਗਏ। ਅੱਤਵਾਦੀ ਹਮਲੇ 'ਚ ਫੌਜ ਦੇ ਕੁਝ ਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਫੌਜ ਅਤੇ ਪੁਲਿਸ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ। ਰਾਜੌਰੀ ਦੇ ਐਸਐਸਪੀ ਅਤੇ ਐਸਓਜੀ ਯਾਨੀ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ।

ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਵਿੱਚ ਰੱਖਿਆ ਵਿਭਾਗ ਜੰਮੂ ਦੇ ਲੋਕ ਸੰਪਰਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਰਾਜੌਰੀ ਦੇ ਇੱਕ ਦੂਰ-ਦੁਰਾਡੇ ਪਿੰਡ ਵਿੱਚ ਹੋਏ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਫਿਲਹਾਲ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ। ਗੋਲਬਾਰੀ ਤੋਂ ਬਾਅਦ ਸੁਰੱਖਿਆ ਬਲਾਂ ਨੇ ਆਸ ਪਾਸ ਦੇ ਖੇਤਰ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਸੁਨੀਲ ਬਾਰਟਵਾਲ ਨੇ ਘੋਸ਼ਣਾ ਕੀਤੀ, "ਰਾਜੌਰੀ ਦੇ ਦੂਰ-ਦੁਰਾਡੇ ਪਿੰਡ ਵਿੱਚ ਇੱਕ ਫੌਜੀ ਚੌਕੀ 'ਤੇ ਇੱਕ ਵੱਡੇ ਅੱਤਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਗਿਆ ਹੈ।" ਬੁਲਾਰੇ ਨੇ ਅੱਗੇ ਕਿਹਾ ਕਿ ਆਪਰੇਸ਼ਨ ਜਾਰੀ ਹੈ ਅਤੇ ਗੋਲੀਬਾਰੀ ਸ਼ੁਰੂ ਹੋ ਗਈ ਹੈ।

ਰਿਪੋਰਟਾਂ ਮੁਤਾਬਕ ਇਕ ਸਿਪਾਹੀ ਜ਼ਖਮੀ ਹੋਇਆ ਹੈ, ਹਾਲਾਂਕਿ ਅਧਿਕਾਰੀਆਂ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਸ਼ਨੀਵਾਰ ਨੂੰ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਦੀ ਅਗਵਾਈ ਹੇਠ ਜੰਮੂ-ਕਸ਼ਮੀਰ ਪੁਲਿਸ, ਅਰਧ ਸੈਨਿਕ ਬਲਾਂ ਅਤੇ ਖੁਫੀਆ ਤੰਤਰ ਦੀ ਮੌਜੂਦਾ ਸੁਰੱਖਿਆ ਸਥਿਤੀ ਦਾ ਸੰਯੁਕਤ ਰੂਪ ਨਾਲ ਮੁਲਾਂਕਣ ਕਰਨ ਲਈ ਮੀਟਿੰਗ ਦੇ ਕੁਝ ਦਿਨ ਬਾਅਦ ਇਹ ਵਾਪਰਿਆ ਹੈ।

ਇੱਕ ਮਹੀਨੇ ਵਿੱਚ 12 ਜਵਾਨ ਸ਼ਹੀਦ ਹੋਏ

ਦੱਸ ਦੇਈਏ ਕਿ ਪਿਛਲੇ ਇੱਕ ਮਹੀਨੇ ਦੌਰਾਨ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਦੌਰਾਨ ਅੱਤਵਾਦੀਆਂ ਨੇ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ, ਜਿਸ 'ਚ 12 ਜਵਾਨ ਸ਼ਹੀਦ ਹੋ ਗਏ ਅਤੇ 9 ਨਾਗਰਿਕਾਂ ਦੀ ਮੌਤ ਹੋ ਗਈ। ਤਾਜ਼ਾ ਹਮਲਾ ਡੋਡਾ 'ਚ ਹੋਇਆ, ਜਿੱਥੇ ਸੰਘਣੇ ਜੰਗਲਾਂ 'ਚ ਅੱਤਵਾਦੀਆਂ ਨੇ ਫੌਜ ਦੀ ਤਲਾਸ਼ੀ ਦਲ 'ਤੇ ਹਮਲਾ ਕੀਤਾ। ਇਸ ਹਮਲੇ 'ਚ ਇਕ ਅਧਿਕਾਰੀ ਸਮੇਤ ਚਾਰ ਜਵਾਨ ਸ਼ਹੀਦ ਹੋ ਗਏ ਸਨ।

Related Post