ਖੇਤਾਂ 'ਚੋਂ ਮਿਲੀ ਲਾਪਤਾ ਨੌਜਵਾਨ ਦੀ ਲਾਸ਼ , ਪੀੜਤ ਪਰਿਵਾਰ ਨੇ ਇਨਸਾਫ਼ ਦੀ ਕੀਤੀ ਅਪੀਲ

ਅੰਮ੍ਰਿਤਸਰ ਦੇ ਇਕ ਪਿੰਡ ਵਿਚ ਕੁਝ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਖੇਤਾਂ ਵਿਚੋਂ ਦੱਬੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਉਤੇ ਮੌਕੇ ਉਪਰ ਪੁੱਜੀ ਪੁਲਿਸ ਨੇ ਜਾਂਚ ਆਰੰਭ ਕਰ ਦਿੱਤੀ ਹੈ।

By  Ravinder Singh December 24th 2022 09:03 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਇਕ ਪਿੰਡ ਵਿਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲਣ ਇਲਾਕੇ ਵਿਚ ਸਨਸਨੀ ਫੈਲ ਗਈ। ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਦੇ ਪਿੰਡ ਮੀਨੀਆ ਰਾਜਪੂਤਾਂ ਵਿਖੇ ਖੇਤਾਂ 'ਚੋਂ ਦੱਬੀ ਹੋਈ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਇਸ ਮਾਮਲੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।


ਪਰਿਵਾਰ ਦੇ ਮੈਂਬਰਾਂ ਅਨੁਸਾਰ ਨੌਜਵਾਨ 16 ਦਸੰਬਰ ਦੀ ਰਾਤ ਨੂੰ ਘਰੋਂ ਮੋਟਰਸਾਈਕਲ ਉਤੇ ਨਿਕਲਿਆ ਸੀ। ਉਸ ਕੋਲ ਇਕ ਮੋਬਾਈਲ ਵੀ ਸੀ। ਇਸ ਤੋਂ ਮਗਰੋਂ ਉਹ ਲਾਪਤਾ ਹੋ ਗਿਆ ਸੀ, ਜਦੋਂ ਉਹ 2 ਦਿਨ ਤੱਕ ਵਾਪਸ ਨਹੀਂ ਆਇਆ ਤਾਂ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ ਪਰ ਉਸ ਦਾ ਕੋਈ ਪਤਾ ਨਹੀਂ ਲੱਗ ਸਕਿਆ, ਜਿਸ ਤੋਂ ਬਾਅਦ ਉਸ ਦੀ ਲਾਸ਼ ਪਿੰਡ ਦੇ ਨਾਲੇ ਕੋਲ ਖੇਤਾਂ 'ਚ ਦੱਬੀ ਹੋਈ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ।


ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਜ਼ਮੀਨ 'ਚੋਂ ਬਾਹਰ ਕੱਢਿਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਇਨਸਾਫ਼ ਦੀ ਅਪੀਲ ਕੀਤੀ। ਮੌਕੇ 'ਤੇ ਪੁੱਜੇ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਫਿਲਹਾਲ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਉਸ ਦੇ ਲੜਕੇ ਦਾ ਪੁਰਾਣੀ ਰੰਜਿਸ਼ ਕਾਰਨ ਕਤਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਮੇਕਅਪ ਰੂਮ 'ਚ ਕੀਤੀ ਖ਼ੁਦਕੁਸ਼ੀ, ਟੀਵੀ ਜਗਤ 'ਚ ਫੈਲੀ ਸੋਗ ਦੀ ਲਹਿਰ

Related Post