ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਦਾ ਰੇੜਕਾ ਖ਼ਤਮ, ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਬਣਿਆ ਪ੍ਰਧਾਨ

By  Ravinder Singh January 7th 2023 03:31 PM

ਬਠਿੰਡਾ : ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਬਾਘਾ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਦਾ ਚੱਲ ਰਿਹਾ ਰੇੜਕਾ ਸਵਾ ਸਾਲ ਬਾਅਦ ਖ਼ਤਮ ਹੋ ਗਿਆ ਹੈ। ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਨੇ 6 ਵੋਟਾਂ ਹਾਸਿਲ ਕਰਕੇ  ਸਹਿਕਾਰੀ ਸਭਾ ਦਾ ਪ੍ਰਧਾਨ ਚੁਣਿਆ ਗਿਆ ਹੈ। ਸਿਆਸੀ ਦਬਾਅ ਦੇ ਚੱਲਦਿਆਂ ਸਵਾ ਸਾਲ ਤੋਂ ਚੋਣ ਦਾ ਕੰਮ ਨੇਪਰੇ ਨਹੀਂ ਸੀ ਚੜ੍ਹਿਆ।



ਜਾਣਕਾਰੀ ਅਨੁਸਾਰ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਬੱਗਾ ਦੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਜਿਸ ਕਰਕੇ ਦੋ ਵਾਰ ਪਹਿਲਾਂ ਚੋਣ ਮੁਲਤਵੀ ਹੋ ਗਈ ਸੀ ਪਰ ਅੱਜ ਸਹਿਕਾਰੀ ਸਭਾ ਦੇ ਚੋਣ ਅਧਿਕਾਰੀ ਦੀ ਹਾਜ਼ਰੀ 'ਚ ਪ੍ਰਧਾਨਗੀ ਲਈ ਚੋਣ ਦਾ ਕੰਮ ਨੇਪਰੇ ਚੜ੍ਹ ਗਿਆ ਹੈ।


ਸਭਾ ਦੇ 11 ਮੈਂਬਰਾਂ ਵਿਚੋਂ ਸੱਤ ਮੈਂਬਰ ਹਾਜ਼ਰ ਹੋਏ ਜਿਨ੍ਹਾਂ 'ਚੋਂ 6 ਨੇ ਅਕਾਲੀ ਦਲ ਦੇ ਉਮੀਦਵਾਰ ਅੰਗਰੇਜ਼ ਸਿੰਘ ਨੂੰ ਆਪਣਾ ਸਮਰਥਨ ਦਿੰਦੇ ਹੋਏ ਪ੍ਰਧਾਨ ਚੁਣ ਲਿਆ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ, ਡਾ.ਬਲਬੀਰ ਸਿੰਘ ਦੀ ਪੰਜਾਬ ਵਜ਼ਾਰਤ 'ਚ ਸ਼ਾਮਲ ਹੋਣ ਦੀ ਸੰਭਾਵਨਾ

ਚੋਣ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਅੰਗਰੇਜ਼ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ ਜਦੋਂਕਿ ਬਲਬੀਰ ਕੌਰ ਤੇ ਜਰਨੈਲ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਪਿੰਡ ਵਾਸੀ ਇਸ ਚੋਣ ਉਤੇ ਖੁਸ਼ ਨਜ਼ਰ ਆ ਰਹੇ ਹਨ ਤੇ ਅੰਗਰੇਜ਼ ਸਿੰਘ ਤੋਂ ਕਾਫੀ ਉਮੀਦਾਂ ਰੱਖੀਆਂ ਹੋਈਆਂ ਹਨ।


Related Post