ਕੇਂਦਰ ਸਰਕਾਰ ਤੇ ਭਾਜਪਾ ਪੂਰੀ ਤਰ੍ਹਾਂ ਲਤੀਫਪੁਰਾ ਦੇ ਲੋਕਾਂ ਨਾਲ ਖੜ੍ਹੀ ਹੈ : ਸੋਮ ਪ੍ਰਕਾਸ਼

By  Ravinder Singh December 19th 2022 04:14 PM

ਜਲੰਧਰ : ਜਲੰਧਰ ਦੇ ਲਤੀਫਪੁਰਾ ਦੇ ਲੋਕਾਂ ਨੂੰ ਬੇਘਰ ਕਰਨ ਉਤੇ ਪੰਜਾਬ ਸਰਕਾਰ ਦੀ ਹਰ ਪਾਸੇ ਨਿਖੇਧੀ ਕੀਤੀ ਜਾ ਰਹੀ ਹੈ। ਜਲੰਧਰ ਦਾ ਲਤੀਫਪੁਰਾ ਇਨ੍ਹੀਂ ਦਿਨੀਂ ਕਾਫੀ ਚਰਚਾ ਵਿਚ ਹੈ। ਲਤੀਫਪੁਰਾ ‘ਚ ਜਿਸ ਦਿਨ ਬੁਲਡੋਜ਼ਰਾਂ ਦੀ ਵਰਤੋਂ ਕਰਕੇ ਘਰਾਂ ਨੂੰ ਢਾਹਿਆ ਗਿਆ ਸੀ, ਉਸ ਦਿਨ ਕੋਈ ਵੀ ਮਦਦ ਲਈ ਅੱਗੇ ਨਹੀਂ ਆਇਆ ਪਰ ਹੁਣ ਵੱਖ-ਵੱਖ ਸਿਆਸੀ ਪਾਰਟੀਆਂ ਨੇ ਹਮਾਇਤ ਸ਼ੁਰੂ ਕਰ ਦਿੱਤੀ ਹੈ।

ਲੋਕਾਂ ਦੇ ਘਰ ਢਾਹੇ ਜਾਣ ਕਾਰਨ ਸੁਰਖੀਆਂ 'ਚ ਆਏ ਜਲੰਧਰ ਦੇ ਲਤੀਫਪੁਰਾ 'ਚ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੀ ਪੁੱਜੇ। ਇਸ ਮੌਕੇ ਕੇਂਦਰੀ ਮੰਤਰੀ ਨੇ ਲੋਕਾਂ ਨੇ ਮੁਲਾਕਾਤ ਕੀਤੀ ਤੇ ਲੋਕਾਂ ਦੀਆਂ ਮੁਸ਼ਕਲਾਂ ਜਾਣੀਆਂ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਹੱਲ ਕਰਨ ਲਈ ਕਿਹਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਇੱਥੇ ਭੇਜਿਆ ਹੈ ਤੇ ਉਹ ਇੱਥੋਂ ਦੀ ਮੌਜੂਦਾ ਸਥਿਤੀ ਦੀ ਪੂਰੀ ਰਿਪੋਰਟ ਸਰਕਾਰ ਨੂੰ ਦੇਣਗੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਲਦੀ ਹੀ ਪੰਜਾਬ ਸਰਕਾਰ ਨਾਲ ਤਾਲਮੇਲ ਕਰਕੇ ਲੋਕਾਂ ਦੀ ਰਾਹਤ ਦਾ ਇੰਤਜ਼ਾਮ ਕਰੇਗੀ। ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੇ ਨਾਲ ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿਧਾਇਕ ਸਰਬਜੀਤ ਮੱਕੜ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ।

ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਲਾਇਆ 2 ਲੱਖ ਰੁਪਏ ਜੁਰਮਾਨਾ: ਮੰਤਰੀ ਬੈਂਸ

ਪੀੜਤ ਪਰਿਵਾਰਾਂ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਭੂ-ਮਾਫੀਆ ਦੇ ਦਬਾਅ ਹੇਠ ਇੱਥੇ ਗਲਤ ਕਾਰਵਾਈ ਕੀਤੀ ਗਈ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਨ੍ਹਾਂ ਦੀ ਹੈ ਪਰ ਭੂ-ਮਾਫੀਆ ਦੇ ਦਬਾਅ ਹੇਠ ਉਨ੍ਹਾਂ ਨੂੰ ਗਲਤ ਖਸਰਾ ਨੰਬਰ ਲਿਖ ਕੇ ਬੇਘਰ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਦੀ ਜਾਂਚ ਦੀ ਸਿਫਾਰਸ਼ ਵੀ ਕਰਨਗੇ।

Related Post