ਸੀਆਈਏ ਟੀਮ ਨੂੰ ਮਿਲੀ ਵੱਡੀ ਕਾਮਯਾਬੀ ; ਹੈਰੋਇਨ, ਅਸਲਾ ਤੇ ਨਕਦੀ ਸਣੇ ਦੋ ਨਸ਼ਾ ਸਮੱਗਲਰ ਗ੍ਰਿਫ਼ਤਾਰ

By  Ravinder Singh January 27th 2023 04:27 PM

ਲੁਧਿਆਣਾ : ਲੁਧਿਆਣਾ ਦੀ ਸੀਆਈਏ ਟੀਮ ਦੇ ਹੱਥ ਵੱਡੀ ਸਫਲਤਾ ਲੱਗੀ ਜਦੋਂ  ਸੂਚਨਾ ਦੇ ਆਧਾਰ 'ਤੇ ਸੀਆਈਏ ਟੀਮ ਨੇ ਸ਼ਿਮਲਾਪੁਰੀ 'ਚ ਨਾਕਾਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁੱਛਗਿੱਛ ਦੌਰਾਨ ਪੁਲਿਸ ਨੇ ਨਸ਼ਾ ਸਮੱਗਲਰ ਰੋਮੀ ਕੋਲੋਂ 3 ਪਿਸਤੌਲ ਬਰਾਮਦ ਕੀਤੇ। ਬਾਅਦ ਵਿਚ ਪੁਲਿਸ ਨੇ ਰੋਮੀ ਦੇ ਸਾਥੀ ਕੋਲੋਂ ਇਕ ਪਿਸਤੌਲ ਬਰਾਮਦ ਕੀਤੀ। ਪੁਲਿਸ ਨੇ ਦੋਵੇਂ ਮੁਲਜ਼ਮਾਂ ਕੋਲੋਂ 7 ਲੱਖ 70 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।



ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਬਹੁਤ ਵਧੀਆ ਕੰਮ ਕੀਤਾ ਹੈ ਕਿ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਪਹਿਲੇ ਦੌਰੇ 'ਚ 20 ਗ੍ਰਾਮ ਹੈਰੋਇਨ ਬਰਾਮਦ ਕਰਨ ਉਪਰੰਤ ਪੁੱਛਗਿੱਛ ਤੋਂ ਬਾਅਦ ਕੁੱਲ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ 7 ਲੱਖ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ 4 ਪਿਸਤੌਲਾਂ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਸ਼ਾ ਤਸਕਰਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ, ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਪਹਿਲਾਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ , ਜਿਸ ਤੋਂ ਬਾਅਦ ਕੁੱਲ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਤੇ ਕੇਜਰੀਵਾਲ ਨੇ 400 ਨਵੇਂ ਮੁਹੱਲਾ ਕਲੀਨਿਕ ਲੋਕਾਂ ਦੇ ਸਪੁਰਦ ਕੀਤੇ

ਦੱਸਿਆ ਗਿਆ ਹੈ ਕਿ 770000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਜਿਸ 'ਚ 4 ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਸ 'ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ, ਜਿੱਥੇ ਰੋਮੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੂੰ ਦੱਸਿਆ ਕਿ ਉਸਦੇ ਕੋਲ ਇਕ ਪਿਸਤੌਲ ਸੀ ਤੇ ਉਸਦਾ ਇਕ ਸਾਥੀ ਮੋਗਾ 'ਚ ਹੈ, ਜਿਸ ਕੋਲੋਂ ਕੁੱਲ 4 ਪਿਸਤੌਲ ਬਰਾਮਦ ਹੋਏ ਹਨ, ਨੇ ਦੱਸਿਆ ਕਿ ਇਨ੍ਹਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਨ੍ਹਾਂ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ।

Related Post