ਬਰਨਾਲਾ ਵਿੱਚ ਕਾਂਸਟੇਬਲ ਦੇ ਕਾਤਲਾਂ ਦਾ ਐਨਕਾਊਂਟਰ! ਮੁਕਾਬਲੇ ਤੋਂ ਬਾਅਦ 4 ਮੁਲਜ਼ਮ ਗ੍ਰਿਫ਼ਤਾਰ

Punjab News: ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

By  Amritpal Singh October 24th 2023 10:46 AM -- Updated: October 24th 2023 12:23 PM

Punjab News: ਬਰਨਾਲਾ ਵਿੱਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਉਨ੍ਹਾਂ ਨਾਲ ਮੁਕਾਬਲਾ ਵੀ ਹੋਇਆ, ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਇੱਕ ਦੋਸ਼ੀ ਨੂੰ ਗੋਲੀ ਲੱਗੀ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ।

Related Post