Amritsar News : ਗਵਾਲੀਅਰ ਦੇ ਕਿਲ੍ਹੇ ਤੋਂ ਚੱਲ ਕੇ ਪੰਜਵੀਂ ਪੈਦਲ ਸ਼ਬਦ ਚੌਂਕੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਹੋਈ ਸੰਪਨ
Amritsar News : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਗਵਾਲੀਅਰ ਦੇ ਕਿਲ੍ਹੇ 'ਚੋਂ 52 ਰਾਜਿਆਂ ਦੀ ਰਿਹਾਈ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਵੀਂ ਪੈਦਲ ਸ਼ਬਦ ਚੌਂਕੀ ਜੋ ਵੀ ਅਗਸਤ 2025 ਨੂੰ ਅੰਮ੍ਰਿਤਸਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਗਵਾਲੀਅਰ ਲਈ ਰਵਾਨਾ ਹੋਈ ਸੀ
Amritsar News : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਗਵਾਲੀਅਰ ਦੇ ਕਿਲ੍ਹੇ 'ਚੋਂ 52 ਰਾਜਿਆਂ ਦੀ ਰਿਹਾਈ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਵੀਂ ਪੈਦਲ ਸ਼ਬਦ ਚੌਂਕੀ ਜੋ ਵੀ ਅਗਸਤ 2025 ਨੂੰ ਅੰਮ੍ਰਿਤਸਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਗਵਾਲੀਅਰ ਲਈ ਰਵਾਨਾ ਹੋਈ ਸੀ ਅਤੇ ਵਾਪਸ ਗਵਾਲੀਅਰ ਤੋਂ ਆਰੰਭ ਹੋ ਕੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਕੇ ਸੰਪੰਨ ਹੋਈ। ਗਿਆਨੀ ਰਘਬੀਰ ਸਿੰਘ ਜੀ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਵਲੋਂ ਹਰਿਮੰਦਰ ਸਾਹਿਬ ਪਹੁੰਚਣ 'ਤੇ ਸ਼ਬਦ ਚੌਂਕੀ ਦਾ ਸਵਾਗਤ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਤਿਕਾਰਯੋਗ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ ਮਹਾਂਪੁਰਖਾਂ ਵੱਲੋਂ ਕਈ ਸਾਲਾਂ ਤੋਂ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਚੌਂਕੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਕਰਕੇ ਗਵਾਲੀਅਰ ਤੱਕ ਪਹੁੰਚਦੀ ਹੈ। ਜਿੱਥੇ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਰਾਜਿਆਂ ਨੂੰ ਬੰਦੀ ਛੋੜ ਕਰਵਾਇਆ ਸੀ ਅਤੇ ਫਿਰ ਵਾਪਸ ਸ੍ਰੀ ਅਕਾਲ ਤਖਤ ਸਾਹਿਬ ਆ ਕੇ ਸੰਪੂਰਨ ਹੁੰਦੀ ਹੈ।
ਇਸ ਵਾਰ ਵੀ ਚੌਂਕੀ ਗਵਾਲੀਅਰ ਤੋਂ ਸ਼ੁਰੂ ਹੋ ਕੇ ਵੱਖ–ਵੱਖ ਥਾਵਾਂ ’ਤੇ ਰੁਕਦੀ ਹੋਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਸੰਪਨ ਹੋਈ ਹੈ। ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਸ਼ਬਦ ਗਾਇਨ ਕਰਦੀਆਂ ਸੰਗਤਾਂ ਦਾ ਸਵਾਗਤ ਮਾਨਯੋਗ ਮੈਨੇਜਰ ਅਤੇ ਦਰਬਾਰ ਸਾਹਿਬ ਪ੍ਰਬੰਧਕਾਂ ਵੱਲੋਂ ਘੰਟਾ ਘਰ ਨੇੜੇ ਕੀਤਾ ਗਿਆ। ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰਕੇ ਚੌਂਕੀ ਦੀ ਸੰਪੂਰਨਤਾ ਕੀਤੀ ਗਈ। ਗਿਆਨੀ ਰਘਬੀਰ ਸਿੰਘ ਅਤੇ ਬਾਬਾ ਸੇਵਾ ਸਿੰਘ ਜੀ ਨੇ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਸਿੱਖ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀਆਂ ਲੱਖ–ਲੱਖ ਵਧਾਈਆਂ ਦਿੱਤੀਆਂ।