ਡੀਸੀ ਦਫ਼ਤਰ ਅੱਗੇ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫੋਰਮ ਦੇ ਆਗੂ ਭੜਕੇ

By  Ravinder Singh November 16th 2022 06:47 PM

ਬਠਿੰਡਾ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫੋਰਮ ਜ਼ੋਨ ਬਠਿੰਡਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਦੇ ਨਾਮ ਇਕ ਮੰਗ ਪੱਤਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਗਿਆ।


ਪ੍ਰਦਰਸ਼ਨਕਾਰੀਆਂ ਨੇ ਦੱਸਿਆ ਅੱਜ ਪੰਜ ਜ਼ੋਨਾਂ ਵਿੱਚ ਪੈਨਸ਼ਰਾਂ ਵੱਲੋਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਬਠਿੰਡਾ ਜ਼ਿਲ੍ਹੇ ਨਾਲ ਚਾਰ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਪੈਨਸ਼ਨਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਨਾਲ ਸਰਕਾਰ ਵੱਲੋਂ ਧੋਖਾ ਕੀਤਾ ਜਾ ਰਿਹਾ ਹੈ। ਪਿਛਲੀ ਸਰਕਾਰ ਨੇ ਮੁਲਾਜ਼ਮਾਂ ਨੂੰ 2 ਪੁਆਇੰਟ 2.59 ਦਾ ਫਾਰਮੂਲਾ ਪਰ ਪੈਨਸ਼ਨਰਾਂ ਨੂੰ 2.45  ਦਾ ਫਾਰਮੂਲਾ ਲਗਾਇਆ ਗਿਆ ਹੈ ਜਿਸ ਖ਼ਿਲਾਫ਼ ਅੱਜ ਪੈਨਸ਼ਨਰਾਂ ਵੱਲੋਂ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜੀ-20 ਸਿਖਰ ਸੰਮੇਲਨ ਲਈ ਬੇਮਿਸਾਲ ਹੋਵੇਗਾ ਸੁੰਦਰੀਕਰਨ : ਡਿਪਟੀ ਕਮਿਸ਼ਨਰ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਵੀ ਚੋਣਾਂ ਤੋਂ ਪਹਿਲਾਂ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਦੂਰ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।

Related Post