ਸਹੁਰੇ ਘਰ ਪਤਨੀ ਨੂੰ ਲੈਣ ਆਏ ਸਖ਼ਸ਼ ਨੇ ਝਗੜੇ ਮਗਰੋਂ ਸਾਢੂ ਨੂੰ ਮਾਰੀ ਗੋਲ਼ੀ, ਮੌਤ

By  Ravinder Singh November 29th 2022 02:21 PM

ਅੰਮ੍ਰਿਤਸਰ : ਸੁਲਤਾਨਵਿੰਡ ਰੋਡ ਗੋਬਿੰਦ ਨਗਰ ਵਿਖੇ ਸਾਢੂ ਨੇ ਆਪਣੇ ਸਾਢੂ ਨੂੰ ਗੋਲੀਆ ਮਾਰਕੇ ਉਤਾਰਿਆ ਮੌਤ ਦੇ ਘਾਟ ਉਤਾਰ ਦਿੱਤਾ ਤੇ ਸਾਲੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਬੀਤੀ ਦੇਰ ਰਾਤ ਗੋਬਿੰਦ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ ਸਹੁਰਿਆਂ ਘਰ ਪਰਿਵਾਰ ਸਮੇਤ ਆਏ ਦੋ ਸਾਢੂਆਂ ਵਿਚਾਲੇ ਹੋਏ ਵਿਵਾਦ ਮਗਰੋਂ ਇਕ ਸਾਢੂ ਨੇ ਦੂਜੇ ਸਾਢੂ ਨੂੰ ਗੋਲੀਆਂ ਮਾਰਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ ਤੇ ਉਸ ਦੀ ਸਾਲ਼ੀ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਲੁਹਾਰਕਾ ਰੋਡ ਅੰਮ੍ਰਿਤਸਰ ਆਪਣੇ ਸਹੁਰੇ ਘਰ ਗੋਬਿੰਦ ਨਗਰ ਆਪਣੀ ਪਤਨੀ ਨੂੰ ਲੈਣ ਲਈ ਆਇਆ ਹੋਇਆ ਸੀ ਜਿੱਥੇ ਇਸ ਦਾ ਝਗੜਾ ਹੋ ਗਿਆ ਤਾਂ ਜਦੋਂ ਇਸ ਦੇ ਦੂਜੇ ਸਾਢੂ ਸ਼ਮਸ਼ੇਰ ਸਿੰਘ ਚੌਹਾਨ ਛੁਡਾਉਣ ਲਈ ਅੱਗੇ ਆਇਆ ਤਾਂ ਕੁਲਵਿੰਦਰ ਸਿੰਘ ਨੇ ਆਪਣੇ ਰਿਵਾਲਵਰ ਨਾਲ ਗੋਲ਼ੀ ਚਲਾ ਦਿੱਤੀ।

ਇਹ ਵੀ ਪੜ੍ਹੋ : ਟਰੇਨ 'ਚ ਸਫਰ ਕਰਨ ਵਾਲੇ ਯਾਤਰੀ ਧਿਆਨ ਦੇਣ; 147 ਟਰੇਨਾਂ ਹੋਈਆਂ ਰੱਦ, ਸੂਚੀ ਜਾਰੀ

ਇਸ ਕਾਰਨ ਸ਼ਮਸ਼ੇਰ ਸਿੰਘ ਦੀ ਮੌਕੇ ਉਪਰ ਮੌਤ ਹੋ ਗਈ ਤੇ ਉਸ ਦੀ ਸਾਲ਼ੀ ਮਨਦੀਪ ਕੌਰ ਪਤਨੀ ਸ਼ਮਸ਼ੇਰ ਸਿੰਘ ਜ਼ਖ਼ਮੀ ਹੋ ਗਈ ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਸੁਲਤਾਨਵਿੰਡ ਦੀ ਪੁਲਿਸ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਸ਼ੇਰ ਸ਼ਾਹ ਸੂਰੀ ਰੋਡ ਤੋਂ 2 ਪਿਸਤੌਲ ਤੇ 2 ਮੈਗਜ਼ੀਨਾਂ ਸਮੇਤ ਕਾਬੂ ਕਰ ਲਿਆ ਹੈ।

Related Post