ਦਿੱਲੀ ਸ਼ਰਾਬ ਨੀਤੀ ਦੇ ਮਾਮਲੇ 'ਚ ਫਾਰਮਾ ਕੰਪਨੀ ਦਾ ਮੈਨੇਜਿੰਗ ਡਾਇਰੈਕਟਰ ਗ੍ਰਿਫ਼ਤਾਰ

By  Ravinder Singh November 10th 2022 10:29 AM

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦਿੱਲੀ ਆਬਕਾਰੀ ਨੀਤੀ (Delhi Liquor Policy) ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿੱਚ ਇੱਕ ਫਾਰਮਾ ਕੰਪਨੀ ਦੇ ਉੱਚ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਅਰਬਿੰਦੋ ਫਾਰਮਾ ਦੇ ਮੈਨੇਜਿੰਗ ਡਾਇਰੈਕਟਰ ਸ਼ਰਤ ਰੈੱਡੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਲਿਕਰ ਪਾਲਿਸੀ ਮਾਮਲੇ ਵਿੱਚ ਏਜੰਸੀ ਵੱਲੋਂ ਗ੍ਰਿਫ਼ਤਾਰ ਕੀਤਾ ਜਾਣ ਵਾਲਾ ਉਹ ਦੂਜਾ ਵਿਅਕਤੀ ਹੈ।



ਜਾਂਚ ਏਜੰਸੀ ਨੇ ਪਹਿਲਾਂ ਵੀ ਉਸ ਦੇ ਘਰ ਦੀ ਤਲਾਸ਼ੀ ਲਈ ਅਤੇ ਉਸ ਤੋਂ ਦੋ ਵਾਰ ਪੁੱਛਗਿੱਛ ਕੀਤੀ ਅਤੇ ਹੁਣ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੂਤਰਾਂ ਅਨੁਸਾਰ ਸ਼ਰਤ ਰੈੱਡੀ ਨੇ ਕਥਿਤ ਤੌਰ 'ਤੇ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਅਪਰਾਧ ਦੀ ਕਮਾਈ ਨੂੰ ਟਰਾਂਸਫਰ ਕਰਨ 'ਚ ਮਦਦ ਕੀਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਮਾਮਲੇ ਵਿੱਚ ਹੁਣ ਤੱਕ ਕਈ ਛਾਪੇ ਮਾਰੇ ਹਨ। ਸਤੰਬਰ ਵਿੱਚ ਇੰਡੋਸਪਰਿਟਾ ਨਾਮ ਦੀ ਇੱਕ ਸ਼ਰਾਬ ਬਣਾਉਣ ਵਾਲੀ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਸਮੀਰ ਮਹਿੰਦਰੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦਿੱਲੀ ਐਲਜੀ ਵੱਲੋਂ ਆਬਕਾਰੀ ਯੋਜਨਾ 2021-22 ਦੀ ਆਬਕਾਰੀ ਨੀਤੀ ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਸੀਬੀਆਈ ਜਾਂਚ ਦੀ ਸਿਫਾਰਿਸ਼ ਮਗਰੋਂ ਇਹ ਨੀਤੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਸੀ। LG ਨੇ 11 ਆਬਕਾਰੀ ਅਧਿਕਾਰੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਦਿੱਲੀ ਸਰਕਾਰ ਨੇ ਆਬਕਾਰੀ ਨੀਤੀ ਰੱਦ ਕਰ ਦਿੱਤੀ।

ਇਹ ਵੀ ਪੜ੍ਹੋ: ਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

ਅਗਸਤ ਵਿੱਚ ਸੀਬੀਆਈ ਨੇ ਆਬਕਾਰੀ ਨੀਤੀ ਘੁਟਾਲੇ ਵਿੱਚ ਵੀ ਕੇਸ ਦਰਜ ਕੀਤਾ ਸੀ ਅਤੇ ਇਸ ਕੇਸ ਵਿੱਚ ਮੁਲਜ਼ਮ ਬਣਾਏ ਅੱਠ ਵਿਅਕਤੀਆਂ ਖ਼ਿਲਾਫ਼ ‘ਲੁੱਕ ਆਊਟ ਸਰਕੂਲਰ’ (ਐਲਓਸੀ) ਜਾਰੀ ਕੀਤਾ ਸੀ। ਮੁਲਜ਼ਮਾਂ ਵਿੱਚ ਮਨੀਸ਼ ਸਿਸੋਦੀਆ, ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ, ਡਿਪਟੀ ਕਮਿਸ਼ਨਰ ਆਨੰਦ ਤਿਵਾੜੀ ਅਤੇ ਸਹਾਇਕ ਕਮਿਸ਼ਨਰ ਪੰਕਜ ਭਟਨਾਗਰ ਸ਼ਾਮਲ ਹਨ। ਇਸ ਦੇ ਨਾਲ ਹੀ ਸੀਬੀਆਈ ਐਫਆਈਆਰ ਦੇ ਆਧਾਰ 'ਤੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਸਿਸੋਦੀਆ ਨੂੰ ਮੁਲਜ਼ਮ ਬਣਾਇਆ ਗਿਆ ਹੈ। ਕੇਸ ਦਰਜ ਕਰਨ ਤੋਂ ਬਾਅਦ ਸੀਬੀਆਈ ਨੇ ਉਪ ਮੁੱਖ ਮੰਤਰੀ ਅਤੇ ਦਿੱਲੀ ਸਰਕਾਰ ਦੇ ਕੁਝ ਨੌਕਰਸ਼ਾਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।

Related Post