ਬਿਜਲੀ ਮੰਤਰੀ ਨੇ ਪ੍ਰਦਰਸ਼ਨਕਾਰੀ ਪੀਸੀਐਸ ਅਫਸਰਾਂ ਖ਼ਿਲਾਫ਼ ਕਾਰਵਾਈ ਦੇ ਦਿੱਤੇ ਸੰਕੇਤ

By  Ravinder Singh January 11th 2023 12:58 PM

ਅੰਮ੍ਰਿਤਸਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅੱਜ ਭਗਵਾਨ ਵਾਲਮੀਕਿ ਤੀਰਥ ਵੱਲ ਨੂੰ ਜਾਣ ਵਾਲੀ ਸੜਕ ਦੇ ਉੱਪਰ ਸਟ੍ਰੀਟ ਲਾਈਟਾਂ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਠੰਢੀ ਸੜਕ ਮਾਰਗ ਦੇ ਉੱਪਰ ਲੰਮੇ ਸਮੇਂ ਤੋਂ ਸਟਰੀਟ ਲਾਈਟਾਂ ਲਗਾਉਣ ਦੀ ਮੰਗ ਕੀਤੀ ਜਾ ਰਹੀ ਸੀ, ਕਿਉਂਕਿ ਇਹ ਉਹ ਪਵਿੱਤਰ ਮਾਰਗ ਹੈ ਜੋ ਭਗਵਾਨ ਵਾਲਮੀਕਿ ਤੀਰਥ ਨੂੰ ਜਾਂਦਾ ਹੈ।


ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਕਾਰਜ ਪੂਰਾ ਕਰ ਦਿੱਤਾ ਗਿਆ ਹੈ। ਇਸ ਮੌਕੇ ਪੀਸੀਐਸ ਅਧਿਕਾਰੀਆਂ ਦੇ ਹੜਤਾਲ ਉਤੇ ਗਏ ਮਾਮਲੇ ਬਾਰੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਅੰਦਰ ਭ੍ਰਿਸ਼ਟਾਚਾਰ ਅਤੇ ਕੁਰੱਪਸ਼ਨ ਕਿਸੇ ਵੀ ਕੀਮਤ ਉਪਰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਪ੍ਰਦਰਸ਼ਨ ਦੇ ਵਿੱਚ ਸ਼ਾਮਲ ਹੋਵੇਗਾ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਿੱਛੋਂ 'ਭਾਰਤ ਜੋੜੋ ਯਾਤਰਾ' ਹੋਈ ਸ਼ੁਰੂ

ਸਰਕਾਰੀ ਵਿਭਾਗਾਂ ਉਤੇ ਕਰੋੜਾਂ ਰੁਪਏ ਦੇ ਬਿਜਲੀ ਦੇ ਬਿੱਲ ਬਕਾਏ ਹੋਣ ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਰਾਹੁਲ ਗਾਂਧੀ ਦੀ ਭਾਰਤ ਯਾਤਰਾ ਦੇ ਬਾਰੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਆਪਸੀ ਮਾਮਲਾ ਹੈ।

Related Post