ਬਦਮਾਸ਼ਾਂ ਨੇ ਘਰ 'ਚ ਵੜ ਕੇ ਪਿਓ-ਪੁੱਤਰ ਉਤੇ ਕੀਤੀ ਫਾਇਰਿੰਗ

By  Ravinder Singh February 7th 2023 08:38 AM -- Updated: February 7th 2023 08:39 AM

ਜਲੰਧਰ : ਮਹਾਨਗਰ ਦੇ ਮਕਸੂਦਾਂ ਥਾਣੇ ਅਧੀਨ ਪੈਂਦੇ ਸ੍ਰੀ ਗੁਰੂ ਰਵਿਦਾਸ ਨਗਰ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਰਵਿਦਾਸ ਨਗਰ ਦੀ ਗਲੀ-1 ਵਿਚ ਦੇਰ ਰਾਤ ਗੋਲੀਆਂ ਚੱਲਣ ਦੀ ਘਟਨਾ ਵਾਪਰੀ। ਗੋਲੀ ਲੱਗਣ ਨਾਲ ਜ਼ਖਮੀ ਹੋਏ ਵਿਅਕਤੀ ਦਾ ਨਾਂ ਸਤਨਾਮ ਲਾਲ ਦੱਸਿਆ ਗਿਆ ਹੈ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।


ਇਸ ਘਟਨਾ 'ਚ ਸਤਨਾਮ ਪੁੱਤਰ ਨਿਤਿਨ ਦੇ ਮੱਥੇ ਨੂੰ ਛੂਹ ਕੇ ਗੋਲੀ ਲੰਘ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਲਾਲ ਨੇ ਦੱਸਿਆ ਕਿ ਉਹ ਮਕਸੂਦਾਂ ਸਥਿਤ ਭਾਰਤ ਪੈਟਰੋਲੀਅਮ ਪੰਪ 'ਤੇ ਕੰਮ ਕਰਦਾ ਹੈ। ਪੰਪ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਆਪਣੇ ਲੜਕੇ ਨਾਲ ਰਾਤ ਘਰ ਆਇਆ। ਇਸੇ ਦੌਰਾਨ ਕੁਝ ਵਿਅਕਤੀ ਆਏ ਅਤੇ ਘਰ ਦਾ ਦਰਵਾਜ਼ਾ ਖੜਕਾਉਣ ਲੱਗੇ। ਲੜਕੇ ਨੇ ਦਰਵਾਜ਼ਾ ਖੋਲ੍ਹਿਆ ਤਾਂ ਹਮਲਾਵਰਾਂ ਨੇ ਉਸ ਉਪਰ ਹਮਲਾ ਕਰ ਦਿੱਤਾ। ਇਸ ਦੌਰਾਨ ਰੌਲਾ ਸੁਣ ਕੇ ਜਿਵੇਂ ਹੀ ਉਹ ਘਰੋਂ ਬਾਹਰ ਆਇਆ ਤਾਂ ਦੇਖਿਆ ਕਿ ਲੜਕੇ ਉਪਰ ਹਮਲਾ ਹੋ ਰਿਹਾ ਸੀ। ਜਿਵੇਂ ਹੀ ਉਸ ਨੇ ਲੜਕੇ ਨੂੰ ਹਮਲਾਵਰਾਂ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਉਹ ਜ਼ਖ਼ਮੀ ਹੋ ਗਿਆ ਅਤੇ ਹਮਲਾਵਰ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਨੇ ਦੱਸਿਆ ਕਿ ਉਹ ਹਮਲਾਵਰਾਂ ਨੂੰ ਜਾਣਦਾ ਸੀ। ਜੋ ਜਿੰਦਾ ਰੋਡ ਉਪਰ ਰਹਿੰਦਾ ਹੈ ਜਿਸਦਾ ਨਾਮ ਗੋਰਾ ਹੈ। ਦੂਜੇ ਪਾਸੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੜਕੇ ਦੇ ਕਿਸੇ ਨਿੱਜੀ ਰੰਜਿਸ਼ ਦੇ ਚੱਲਦੇ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਦੌਰਾਨ ਹਮਲਾਵਰਾਂ ਨੇ ਕਈ ਰਾਊਂਡ ਫਾਇਰ ਕੀਤੇ। ਪੁਲਿਸ ਵੱਲੋਂ ਮੌਕੇ 'ਤੇ ਜਾ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਰਿਪੋਰਟ-ਪਤਰਸ ਮਸੀਹ

Related Post