ਮਾਪਿਆਂ ਦਾ ਇਕਲੌਤਾ ਪੁੱਤਰ ਹੋਇਆ ਦੇਸ਼ ਲਈ ਕੁਰਬਾਨ, ਵਿਆਹ ਦੀਆਂ ਤਿਆਰੀਆਂ ਦੌਰਾਨ ਛਾਇਆ ਮਾਤਮ

By  Shameela Khan October 13th 2023 01:20 PM -- Updated: October 13th 2023 01:29 PM

ਮਾਨਸਾ, 13 ਅਕਤੂਬਰ 2023 : ਮਾਨਸਾ ਦੇ ਪਿੰਡ ਕੋਟਲੀ ਦਾ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੂੰਛ ਇਲਾਕੇ  ‘ਚ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਅੰਮ੍ਰਿਤਪਾਲ ਸਿੰਘ ਦੀ ਉਮਰ ਮਹਿਜ਼ 19 ਸਾਲ ਦੀ ਸੀ ਅਤੇ ਉਹ  10 ਦਸੰਬਰ 2022 ਨੂੰ ਭਰਤੀ ਹੋਇਆ ਸੀ ਅਤੇ ਤਕਰੀਬਨ  ਡੇਢ ਮਹੀਨਾ ਪਹਿਲਾਂ ਸਿਖਲਾਈ ਲੈਣ ਤੋਂ ਬਾਅਦ ਉਹ ਘਰ ਛੁੱਟੀ ਕੱਟ ਕੇ ਜੰਮੂ ਵਿਖੇ ਡਿਊਟੀ 'ਤੇ ਗਿਆ ਸੀ।


ਦਸ ਦਈਏ ਕਿ ਅੰਮ੍ਰਿਤਪਾਲ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕੈਨੇਡਾ ਵਿੱਚ ਪੜ੍ਹ ਰਹੀ ਹੈ। ਉਹ ਜੰਮੂ-ਕਸ਼ਮੀਰ ਦੇ ਪੂੰਛ ਇਲਾਕੇ ਵਿੱਚ ਤਾਇਨਾਤ ਸੀ। ਅੰਮ੍ਰਿਤਪਾਲ ਸਿੰਘ ਨੇ ਦੋ ਦਿਨ ਬਾਅਦ ਆਪਣੀ ਭੈਣ ਦੇ ਵਿਆਹ ਲਈ ਛੁੱਟੀ ਉਤੇ ਆਉਣਾ ਸੀ। ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਹੁਣ ਘਰ ਵਿੱਚ ਮਾਤਮ ਛਾ ਗਿਆ ਹੈ। ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਹੈ।






Related Post