ਪੰਚਾਇਤ ਸੈਕਟਰੀ ਤੇ ਦਫ਼ਤਰ ਮੁਲਾਜ਼ਮਾਂ ਨੇ ਬੀਡੀਪੀਓ ਦਫ਼ਤਰ ਅੱਗੇ ਕੱਢੀ ਭੜਾਸ

By  Ravinder Singh November 23rd 2022 03:57 PM

ਬਠਿੰਡਾ : ਤਲਵੰਡੀ ਸਾਬੋ ਦੇ ਬੀਡੀਪੀਓ ਦਫ਼ਤਰ ਅੱਗੇ ਪੰਚਾਇਤ ਸੈਕਟਰੀ ਤੇ ਦਫ਼ਤਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਭੜਾਸ ਕੱਢੀ। ਇਸ ਮੌਕੇ ਧਰਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਪਿਛਲੇ ਛੇ ਮਹੀਨਿਆਂ ਦੀ ਤਨਖਾਹ ਜਾਰੀ ਕਰਨ ਦੀ ਮੰਗ ਕੀਤੀ।



ਪਿਛਲੇ ਛੇ ਮਹੀਨਿਆਂ ਤੋਂ ਪੰਚਾਇਤ ਸਕੱਤਰਾਂ ਤੇ ਦਫਤਰੀ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਕਰਕੇ ਤਲਵੰਡੀ ਸਾਬੋ ਦੇ ਮੁਲਾਜ਼ਮਾਂ ਨੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ। ਅੱਜ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਆਰੇਬਾਜ਼ੀ ਕੀਤੀ। ਪੰਚਾਇਤ ਸੈਕਟਰੀਆਂ ਤੇ ਮੁਲਾਜ਼ਮਾਂ ਵੱਲੋਂ ਰੋਸ ਵਜੋਂ ਇਕ ਮਹੀਨੇ ਤੋਂ ਆਪਣਾ ਕੰਮਕਾਜ ਬੰਦ ਕਰਕੇ ਕਲਮਛੋੜ ਹੜਤਾਲ ਕੀਤੀ ਹੋਈ ਹੈ। ਪੰਚਾਇਤ ਸੈਕਟਰੀਆਂ ਦੇ ਪ੍ਰਧਾਨ ਗੁਰਦੀਪ ਕੁਮਾਰ ਤੇ ਇਕਬਾਲ ਸਿੰਘ ਪੰਚਾਇਤ ਸਕੱਤਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ ਜਿਸ ਕਰਕੇ ਉਨ੍ਹਾਂ ਨੂੰ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਇਕਤਰਫਾ ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਇਸ ਲਈ ਅਸੀਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਰਕਾਰ ਨੂੰ ਮੰਗ ਪੱਤਰ ਦੇ ਚੁੱਕੇ ਹਾਂ ਪਰ ਸਾਡੀ ਮੰਗ ਵੱਲ ਕਿਸੇ ਨੇ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅਸੀਂ ਮਜਬੂਰ ਹੋ ਕੇ ਕੰਮ ਛੱਡ ਕੇ ਹੜਤਾਲ ਕੀਤੀ ਹੋਈ ਹੈ। ਉਨ੍ਹਾਂ ਨੇ ਕੀਤੀ ਕਿ ਜਲਦੀ ਤੋਂ ਜਲਦੀ ਤਨਖ਼ਾਹਾਂ ਜਾਰੀ ਕੀਤੀਆਂ ਜਾਣ ਨਹੀਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।

Related Post