ਪੁਲਿਸ ਨੇ ਔਰਤ ਦੀ ਹੱਤਿਆ ਤੇ ਪੁੱਤਰ ਨੂੰ ਜ਼ਖ਼ਮੀ ਕਰਕੇ ਲੁੱਟਣ ਦਾ ਮਾਮਲਾ ਸੁਲਝਾਇਆ, 3 ਕਾਬੂ

By  Ravinder Singh December 14th 2022 01:53 PM -- Updated: December 14th 2022 01:54 PM

ਬਠਿੰਡਾ : ਬਠਿੰਡਾ ਵਿਖੇ ਪੁਲਿਸ ਨੇ ਔਰਤ ਦਾ ਕਤਲ ਕਰਕੇ ਪੁੱਤਰ ਨੂੰ ਜਖ਼ਮੀ ਕਰਨ ਦੇ ਮਾਮਲਾ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ 4 ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਕਥਿਤ ਮੁਲਜ਼ਮਾਂ ਨੇ ਪੈਸੇ ਦੀ ਲੁੱਟ ਦੀ ਨੀਅਤ ਨਾਲ ਪੀੜਤਾਂ ਉਤੇ ਹਮਲਾ ਕੀਤਾ ਸੀ। ਪੁਲਿਸ ਨੇ ਵਾਰਦਾਤ ਸਮੇਂ ਵਰਤੇ ਗਏ ਹਥਿਆਰ ਤੇ ਨਕਦੀ ਬਰਾਮਦ ਕਰ ਲਈ ਹੈ।



ਕਾਬਿਲੇਗੌਰ ਹੈ ਕਿ 10 ਦਸੰਬਰ ਨੂੰ ਬਠਿੰਡਾ ਦੀ ਖੇਤਾ ਸਿੰਘ ਬਸਤੀ ਕਰਿਆਨੇ ਦੀ ਦੁਕਾਨ ਕਰਦੇ ਮਾਂ-ਪੁੱਤਰ ਉਤੇ ਲੁੱਟਣ ਦੀ ਨੀਅਤ ਨਾਲ ਕੁਝ ਲੋਕਾਂ ਨੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਵਿਚੋਂ ਔਰਤ ਦੀ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ ਸੀ ਜਦੋਂਕਿ ਲੜਕੇ ਦਾ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਬਠਿੰਡਾ ਪੁਲਿਸ ਨੇ ਇਸ ਮਾਮਲੇ 'ਚ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਬਠਿੰਡਾ ਪੁਲਿਸ ਨੇ ਇਸ ਮਾਮਲੇ ਵਿੱਚ ਡੂੰਘਿਾਈ ਨਾਲ ਜਾਂਚ ਕਰਦੇ 4 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ। ਐਸਪੀਡੀ ਅਜੇ ਗਾਂਧੀ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੇ ਪੈਸੇ ਦੀ ਲੁੱਟ ਦੀ ਨੀਅਤ ਨਾਲ ਪੀੜਤਾਂ ਉਤੇ ਹਮਲਾ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਪੀੜਤ ਵਿਕਾਸ ਗੋਇਲ ਵੱਲੋਂ ਆਪਣੇ ਨਵੇਂ ਘਰ ਦੀ ਉਸਾਰੀ ਕੀਤੀ ਜਾ ਰਹੀ ਸੀ ਜਿਸ ਨੂੰ ਦੇਖਦੇ ਹੋਏ ਮੁਲਜ਼ਮਾਂ ਨੂੰ ਸ਼ੱਕ ਸੀ ਕਿ ਉਨ੍ਹਾਂ ਦੇ ਘਰ 'ਚ ਨਕਦੀ ਹੋਵੇਗੀ ਜਿਸ ਕਰਕੇ ਕਥਿਤ ਮੁਲਜ਼ਮਾਂ ਨੇ ਲੁੱਟ ਦੀ ਯੋਜਨਾ ਬਣਾਈ। ਇਨ੍ਹਾਂ ਨੇ ਘਰ ਵਿੱਚ ਵੜ ਕੇ ਹਥਿਆਰਾਂ ਨਾਲ ਹਮਲਾ ਕਰਕੇ ਦੋਵਾਂ ਨੂੰ ਜਖ਼ਮੀ ਕਰ ਦਿੱਤਾ ਤੇ ਉਨ੍ਹਾਂ ਦੇ ਘਰੋਂ 25 ਹਜ਼ਾਰ ਲੁੱਟੇ।

ਇਹ ਵੀ ਪੜ੍ਹੋ: ਸਾਬਕਾ ਭਾਜਪਾ ਕੌਂਸਲਰ ਦੇ ਬੇਟੇ ਨੇ ਪੈਟਰੋਲ ਪੰਪ 'ਤੇ ਕੀਤੀ ਫਾਇਰਿੰਗ

ਪੁਲਿਸ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਘਟਨਾ ਸਥਾਨ ਉਤੇ ਫਿਰਦੇ ਰਹੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਸ਼ਾਮਲ 4 ਲੋਕਾਂ ਵਿੱਚੋਂ ਤਿੰਨ ਨੂੰ ਕਾਬੂ ਕਰ ਲਿਆ ਗਿਆ ਹੈ ਜਦੋਂਕਿ ਕਥਿਤ ਮੁਲਜ਼ਮਾਂ ਤੋਂ ਲੁੱਟੇ ਗਏ 25 ਹਜ਼ਾਰ 'ਚੋਂ ਸੱਤ ਹਜ਼ਾਰ ਰੁਪਏ ਵੀ ਬਰਾਮਦ ਕਰ ਲਏ ਗਏ ਹਨ। ਪੁਲਿਸ ਨੇ ਇਸ ਮਾਮਲੇ 'ਚ ਵਾਰਦਾਤ ਸਮੇਂ ਵਰਤੇ ਗਏ ਹਥਿਆਰ ਵੀ ਬਰਾਮਦ ਕਰ ਲਏ ਹਨ।

Related Post