ਧਰਮ ਪ੍ਰਚਾਰ ਕਮੇਟੀ ਵੱਲੋਂ 1 ਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ

By  Ravinder Singh January 28th 2023 04:49 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਹਾਵਲਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ 'ਚ ਸੈਂਟਰ ਨਿਰਧਾਰਤ ਕੀਤੇ ਗਏ ਸਨ।

ਇਹ ਵੀ ਪੜ੍ਹੋ : ਚਰਨਜੀਤ ਚੰਨੀ ਸਮੇਤ 90 ਵਿਧਾਇਕਾਂ ਤੋਂ ਵਾਪਸ ਮੰਗੇ ਕਾਰ ਪਾਰਕਿੰਗ ਦੇ ਸਟਿੱਕਰ

ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਜਾਰੀ ਕੀਤੀ ਗਈ ਡੇਟਸ਼ੀਟ ਨਾਲ ਧਾਰਮਿਕ ਪ੍ਰੀਖਿਆ ਦੀ ਤਰੀਕਾਂ ਟਕਰਾਅ ਹੋਣ ਨਾਲ ਹੁਣ ਇਹ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੀਖਿਆ ਦੀਆਂ ਨਵੀਂਆਂ ਤਰੀਕਾਂ ਨਿਰਧਾਰਤ ਕਰਕੇ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।

Related Post