Jalandhar By Election: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ 1ਅਪ੍ਰੈਲ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ ਹੋਵੇਗੀ ਕੋਰ ਕਮੇਟੀ ਦੀ ਬੈਠਕ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ 1 ਅਪ੍ਰੈਲ ਨੂੰ ਦੁਪਹਿਰ 12 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ।

Jalandhar By Election: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੱਲ੍ਹ 1 ਅਪ੍ਰੈਲ ਨੂੰ ਦੁਪਹਿਰ 12 ਵਜੇ ਪਾਰਟੀ ਦਫ਼ਤਰ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ ਹੈ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ 'ਚ ਸੂਬੇ ਦੀ ਮੌਜੂਦਾ ਰਾਜਨੀਤਿਕ ਹਾਲਾਤ 'ਤੇ ਵੀ ਚਰਚਾ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 2 ਵਜੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਰਜਾਂ ਦੀ ਬੈਠਕ ਹੋਵੇਗੀ। ਇਸਦੀ ਜਾਣਕਾਰੀ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰ ਦਿੱਤੀ ਹੈ।
ਦੱਸ ਦਈਏ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ 'ਤੇ ਚੋਣ ਦੀ ਤਾਰੀਕ ਦਾ ਐਲਾਨ ਹੋ ਗਿਆ ਹੈ। ਇਸੇ ਦੇ ਚੱਲਦਿਆਂ ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ।
ਭਾਜਪਾ ਦੇ ਰਾਸ਼ਟਰੀ ਜਨਰਲ ਸੈਕਟਰੀ ਅਰੁਣ ਸਿੰਘ ਵੱਲੋਂ ਜਾਰੀ ਸੂਚਨਾ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਜ਼ਿਮਨੀ ਚੋਣ ਲਈ ਸਾਰੇ 9 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਸਨ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਪੰਜਾਬ 'ਚ 'ਭਾਰਤ ਜੋੜੋ ਯਾਤਰਾ' ਦੌਰਾਨ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਜਲੰਧਰ ਲੋਕ ਸਭਾ ਦੀ ਸੀਟ ਖਾਲੀ ਹੋ ਗਈ ਸੀ।
ਇਹ ਵੀ ਪੜ੍ਹੋ: Jalandhar By Election: ਭਾਜਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਚੋਣ ਇੰਚਾਰਜ ਨਿਯੁਕਤ