PTC News
Search
🔍 Search

20 ਨਵੰਬਰ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਜਨਰਲ ਇਜਲਾਸ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।

By  Amritpal Singh October 30th 2026 01:18 PM -- Updated: October 30th 2026 02:57 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋਈ। ਇਸ ਇਕੱਤਰਤਾ ਦੌਰਾਨ ਕਈ ਅਹਿਮ ਫੈਸਲੇ ਲਏ ਗਏ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦਣ ਦਾ ਐਲਾਨ ਕੀਤਾ ਹੈ। ਇਸ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।

ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਗੁਰਦੁਆਰਾ ਸੈਕਸ਼ਨ-85, ਗੁਰਦੁਆਰਾ ਸੈਕਸ਼ਨ-87, ਧਰਮ ਪ੍ਰਚਾਰ ਕਮੇਟੀ ਅਤੇ ਵਿੱਦਿਆ ਨਾਲ ਸਬੰਧਤ ਕਾਰਜਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ।

 ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ।

ਪਰਵਿੰਦਰ ਸਿੰਘ ਝੋਟੇ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ

ਇਕੱਤਰਤਾ ਦੌਰਾਨ ਪਰਵਿੰਦਰ ਸਿੰਘ ਝੋਟੇ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਫੈਸਲਾ ਲਿਆ ਗਿਆ।

ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰੀਕੇ ਪੱਤਣ ਵਿਖੇ ਬਣੇਗੀ ਯਾਦਗਾਰ

ਸ਼੍ਰੋਮਣੀ ਕਮੇਟੀ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ ਜ਼ਮੀਨ ਖਰੀਦੀ ਜਾਵੇਗੀ। ਇਸ ਸਬੰਧੀ ਵੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਫੈਸਲਾ ਲਿਆ ਗਿਆ।


ਜਾਣਕਾਰੀ ਅਨੁਸਾਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ 20 ਨਵੰਬਰ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।


ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੇ ਕੁੱਲ 185 ਮੈਂਬਰ ਹੁੰਦੇ ਹਨ

ਦੱਸ ਦਈਏ ਕਿ ਹਾਊਸ ਦੀ ਕਾਰਵਾਈ ਸ਼ੁਰੂ ਹੋਣ 'ਤੇ ਕਿਸੇ ਇੱਕ ਮੈਂਬਰ ਵਲੋਂ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਜਾਂਦਾ ਹੈ ਜਦਕਿ ਇੱਕ ਇੱਕ ਮੈਂਬਰਾਂ ਵਲੋਂ ਤਾਈਦ ਮਜੀਦ ਕੀਤੀ ਜਾਂਦੀ ਹੈ, ਪਰ ਜੇ ਦੂਸਰੀ ਧਿਰ ਵੀ ਅਪਣਾ ਉਮੀਦਵਾਰ ਖੜਾ ਕਰਦੀ ਹੈ ਭਾਵ ਸਰਵਸੰਮਤੀ ਨਹੀਂ ਹੁੰਦੀ ਤਾਂ ਵੋਟਾਂ ਰਾਹੀਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।



Related Post