ਜੰਮੂ ਕਸ਼ਮੀਰ ਦੀਆਂ ਸਿੱਖ ਸੰਗਤ ਪੀੜਤਾਂ ਲਈ ਆਈ ਅੱਗੇ, SGPC ਦੇ ਸਹਿਯੋਗ ਨਾਲ ਹੜ੍ਹ ਪੀੜਤਾਂ ਲਈ ਵਧਾਇਆ ਮਦਦ ਦਾ ਹੱਥ...

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨੂੰ ਦੇਖਦੇ ਹੋਏ ਜੰਮੂ ਕਸ਼ਮੀਰ ਦੀਆਂ ਸਿੱਖ ਸੰਗਤਾਂ ਵੱਲੋ ਸ਼੍ਰੋਮਣੀ ਡੇਰਾ ਨੁੰਗਾਲੀ ਸਾਹਿਬ ਦੇ ਸਹਿਯੋਗ ਨਾਲ ਪੀੜਤਾਂ ਦੀ ਮੱਦਦ ਲਈ ਹੱਥ ਅੱਗੇ ਵਧਾਏ ਗਏ।

By  Shameela Khan July 31st 2023 06:52 PM -- Updated: July 31st 2023 06:53 PM

ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਘਰਾਂ ਤੋਂ ਬੇਘਰ ਹੋਏ ਲੋਕਾਂ ਦੀ ਮਦਦ ਲਈ ਵੱਖ-ਵੱਖ ਸੰਸਥਾਵਾਂ ਅੱਗੇ ਆਕੇ ਲੋਕਾਂ ਦੀ ਮਦਦ ਕਰ ਰਹੀਆਂ ਹਨ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਅਹਿਮ ਯੋਗਦਾਨ ਪਾਇਆ ਗਿਆ। 


 ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨੂੰ ਦੇਖਦੇ ਹੋਏ ਜੰਮੂ ਕਸ਼ਮੀਰ ਦੀਆਂ ਸਿੱਖ ਸੰਗਤਾਂ ਵੱਲੋ ਸ਼੍ਰੋਮਣੀ ਡੇਰਾ ਨੁੰਗਾਲੀ ਸਾਹਿਬ ਦੇ ਸਹਿਯੋਗ ਨਾਲ ਪੀੜਤਾਂ ਦੀ ਮੱਦਦ ਲਈ ਹੱਥ ਅੱਗੇ ਵਧਾਏ ਗਏ। ਉਨ੍ਹਾਂ ਨੇ ਦੋ ਰਾਸ਼ਨ ਦੀਆਂ ਭਰੀਆਂ ਹੋਈਆਂ ਗੱਡੀਆਂ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੌਂਪੀਆਂ, ਅਤੇ ਹਰ ਪੀੜਤਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।

ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਜੰਮੂ ਕਸ਼ਮੀਰ ਦੀ ਆਈ ਸੰਗਤ ਨੂੰ ਸਿਰੋਪੇ ਦੇ ਕੇ ਸਨਮਾਨ ਵੀ ਕੀਤਾ। ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਲੰਗਰ ਰਾਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਨੂੰ ਦੇਖਦੇ ਹੋਏ ਜੰਮੂ ਕਸ਼ਮੀਰ ਦੀਆਂ ਸੰਗਤਾਂ ਨੇ ਵੀ ਹੜ੍ਹ ਪੀੜਤਾਂ ਦੀ ਮਦਦ ਕਰਦੇ ਹੋਏ ਉਨ੍ਹਾਂ ਤੱਕ ਲੋੜੀਂਦੀ ਸਮਗੱਰੀ ਪਹੁੰਚਾਉਣ ਦੀ ਅਪੀਲ ਕੀਤੀ।

ਜਦੋਂ ਕਿ ਜੰਮੂ ਦੀਆਂ ਸੰਗਤਾਂ ਨੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਕਿਹਾ "ਸ਼੍ਰੋਮਣੀ ਕਮੇਟੀ ਵੱਲੋਂ ਹਰ ਸਮੇਂ ਲੋੜਵੰਦ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਜਾਂਦਾ ਹੈ," 


Related Post