ਖੇੜੀਵਾਲਾ ਬਾਬਾ ਗੁਰਵਿੰਦਰ ਸਿੰਘ ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੁਲਿਸ ਕਰ ਰਹੀ ਭਾਲ

Punjab News: ਸੋਸ਼ਲ ਮੀਡੀਆ ਉੱਤੇ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿਣ ਵਾਲੇ ਅਤੇ ਖੇੜੀਵਾਲਾ ਬਾਬਾ ਦੇ ਨਾਮ ਨਾਲ ਜਾਣੇ ਜਾਂਦੇ ਗੁਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ।

By  Amritpal Singh July 23rd 2026 01:43 PM -- Updated: July 23rd 2026 01:50 PM

Punjab News: ਸੋਸ਼ਲ ਮੀਡੀਆ ਉੱਤੇ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿਣ ਵਾਲੇ ਅਤੇ ਖੇੜੀਵਾਲਾ ਬਾਬਾ ਦੇ ਨਾਮ ਨਾਲ ਜਾਣੇ ਜਾਂਦੇ ਗੁਰਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਹੋ ਸਕਦੀ ਹੈ। ਦਰਅਸਲ ਸੰਗਰੂਰ ਦੇ ਪਿੰਡ ਖੇੜੀ ਜੱਟਾਂ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਖੇੜੀ ਜੱਟਾਂ ਅਤੇ ਉਸ ਦੀ ਮਾਤਾ ਗੁਰਮੀਤ ਕੌਰ ਦੇ ਖ਼ਿਲਾਫ਼ ਇਹ ਮਾਮਲਾ ਬਾਬਾ ਖੇੜੀ ਵਾਲਾ ਦੀ ਪਹਿਲੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤਾ ਗਿਆ ਹੈ।

'ਪਹਿਲੀ ਪਤਨੀ ਦੀ ਸ਼ਿਕਾਇਤ ਮਗਰੋਂ ਮਾਮਲਾ ਦਰਜ'

ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੁਖੀ ਅਸ਼ੋਕ ਕੁਮਾਰ ਨੇ ਦੱਸਿਆ ਕਿ, 'ਬਾਬਾ ਗੁਰਵਿੰਦਰ ਸਿੰਘ ਦੀ ਪਹਿਲੀ ਪਤਨੀ ਸਾਹਿਬ ਜੋਤ, ਵਾਸੀ ਫਤਿਹਗੜ੍ਹ ਸਾਹਿਬ, ਨੇ ਪੁਲਿਸ ਕੋਲ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਉਸ ਨੇ ਗੰਭੀਰ ਇਲਜ਼ਾਮ ਲਗਾਉਂਦਿਆਂ ਦੱਸਿਆ ਕਿ ਉਸ ਦਾ ਪਤੀ ਗੁਰਵਿੰਦਰ ਸਿੰਘ ਅਤੇ ਸੱਸ ਗੁਰਮੀਤ ਕੌਰ ਉਸ ਨੂੰ ਲਗਾਤਾਰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਦੇ ਹਨ ਅਤੇ ਦਾਜ ਦੀ ਮੰਗ ਨੂੰ ਲੈ ਕੇ ਧਮਕੀਆਂ ਦਿੰਦੇ ਹਨ।'

ਪ੍ਰਾਪਤ ਸ਼ਿਕਾਇਤ ਦੇ ਅਧਾਰ 'ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਫਤਿਹਗੜ੍ਹ ਸਾਹਿਬ ਦੇ ਡੀ.ਐੱਸ.ਪੀ. ਵੱਲੋਂ ਕੀਤੀ ਗਈ। ਜਾਂਚ ਰਿਪੋਰਟ ਦੇ ਅਧਾਰ 'ਤੇ ਪੁਲਿਸ ਨੇ ਬਾਬਾ ਗੁਰਵਿੰਦਰ ਸਿੰਘ ਅਤੇ ਗੁਰਮੀਤ ਕੌਰ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ​ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਅਤੇ ਜਾਂਚ ਜਾਰੀ ਹੈ।


'ਕਿਸੇ ਸਮੇਂ ਵੀ ਗ੍ਰਿਫ਼ਤਾਰੀ ਸੰਭਵ'

ਥਾਣਾ ਮੁਖੀ ਅਸ਼ੋਕ ਕੁਮਾਰ ਨੇ ਇਹ ਵੀ ਦੱਸਿਆ ਕਿ, 'ਭਾਵੇਂ ਮਾਮਲੇ ਵਿੱਚ ਪੁਲਿਸ ਵੱਲੋਂ ਫਿਲਹਾਲ ਕੋਈ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਪਰ ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਿਸੇ ਵੀ ਸਮੇਂ ਖੇੜੀ ਵਾਲਾ ਬਾਬਾ ਗੁਰਵਿੰਦਰ ਸਿੰਘ ਅਤੇ ਉਸ ਦੀ ਮਾਤਾ ਗੁਰਮੀਤ ਕੌਰ ਦੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਹੈ।'

Related Post