ਸੰਯੁਕਤ ਕਿਸਾਨ ਮੋਰਚੇ ਨੇ ਭਗਵੰਤ ਮਾਨ ਦਾ ਪੁਤਲਾ ਸਾੜਿਆ

By  Ravinder Singh November 23rd 2022 03:29 PM

ਬਠਿੰਡਾ : ਸੰਯੁਕਤ ਕਿਸਾਨ ਮੋਰਚਾ ਗ਼ੈਰ-ਸਿਆਸੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਸੰਘਰਸ਼ ਲਗਾਤਾਰ ਜਾਰੀ ਹੈ। ਤਲਵੰਡੀ ਸਾਬੋ ਵਿਖੇ ਕਿਸਾਨਾਂ ਵੱਲੋਂ ਬਠਿੰਡਾ-ਦਿੱਲੀ ਸਟੇਟ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਧਰਨੇ ਦੌਰਾਨ ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਵਿਖਾਵਾ ਕੀਤਾ। ਇਸ ਦੌਰਾਨ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜਿੰਨਾ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਉੱਨਾ ਸਮਾਂ ਸੰਘਰਸ਼ ਜਾਰੀ ਰਹੇਗਾ ਤੇ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਯਾਦ ਕੀਤੀਆਂ ਜਾ ਸਕਦੀਆਂ ਹਨ।



ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਜਾਬ ਨਾਲੋਂ ਜ਼ਿਆਦਾ ਫ਼ਿਕਰ ਗੁਜਰਾਤ ਦੀਆਂ ਚੋਣਾਂ ਦਾ ਹੈ, ਜਿਸ ਕਰਕੇ ਪੰਜਾਬ ਨੂੰ ਲਾਵਾਰਿਸ ਛੱਡ ਕੇ ਗੁਜਰਾਤ ਦੇ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਬੀਕੇਯੂ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉਤੇ ਬੈਠੇ ਹਨ। ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਆਉਣ ਵਾਲੇ ਦਿਨਾਂ ਵਿਚ ਰੇਲਗੱਡੀਆਂ ਜਾਮ ਕਰਨ ਦੀ ਚਿਤਾਵਨੀ ਦਿੱਤੀ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਇਕਤਰਫਾ ਪ੍ਰੇਮ ਸਬੰਧਾਂ ਦੇ ਚਲਦਿਆਂ ਕੁੜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

Related Post