ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਤੋਂ ਹੋਵੇਗੀ ਲਾਈਵ ਵੈਬ ਕਾਸਟਿੰਗ - ਮੁੱਖ ਚੋਣ ਅਧਿਕਾਰੀ

By  Jasmeet Singh March 19th 2024 02:53 PM

Lok Sabha Elections 2024: ਪੰਜਾਬ ਵਿੱਚ ਇਸ ਵਾਰ ਹੋਣ ਵਾਲੀਆਂ ਚੋਣਾਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ। ਸਾਰੇ 24433 ਪੋਲਿੰਗ ਸਟੇਸ਼ਨਾਂ 'ਤੇ ਲਾਈਵ ਵੈਬ ਕਾਸਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਵਿੱਚ ਅਰਧ ਸੈਨਿਕ ਬਲਾਂ ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਲੋੜ ਪੈਣ 'ਤੇ ਹੋਰ ਕੰਪਨੀਆਂ ਨੂੰ ਬੁਲਾਇਆ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਵਿਨ ਸੀ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਉਨ੍ਹਾਂ ਕਿਹਾ ਕਿ ਡੇਢ ਲੱਖ ਪੋਲਿੰਗ ਸਟਾਫ ਦੀ ਵਰਤੋਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਚੋਣਾਂ ਵਿੱਚ 10 ਹਜ਼ਾਰ ਵਾਹਨਾਂ ਦੀ ਵਰਤੋਂ ਕੀਤੀ ਜਾਵੇਗੀ। ਇਸ ਵਾਰ 70 ਨੂੰ ਪਾਰ ਕਰਨ ਦਾ  ਵੋਟਾਂ ਦਾ ਟੀਚਾ ਰੱਖਿਆ ਗਿਆ ਹੈ। ਅਜਿਹੇ 'ਚ ਲੋਕਾਂ ਨੂੰ ਵੋਟਿੰਗ ਪ੍ਰਤੀ ਜਾਗਰੂਕ ਕਰਨ ਲਈ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਪੰਜਾਬੀ ਗਾਇਕ ਤੇ ਅਦਾਕਾਰ ਤਰਸੇਮ ਜੱਸੜ ਨੂੰ ਸਟੇਟ ਆਈਕਨ ਬਣਾਇਆ ਗਿਆ ਹੈ। ਇਸ ਵਾਰ ਪੰਜ ਲੱਖ ਪਹਿਲੀ ਵਾਰ ਵੋਟਰ ਹਨ।

ਪੋਲਿੰਗ ਸਟੇਸ਼ਨਾਂ 'ਤੇ ਹੋਣਗੇ ਵਧੀਆ ਪ੍ਰਬੰਧ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਸ ਵਾਰ ਚੋਣਾਂ ਗਰਮੀਆਂ ਵਿੱਚ ਹੋਣੀਆਂ ਹਨ। ਅਜਿਹੇ 'ਚ ਪੋਲਿੰਗ ਸਟੇਸ਼ਨਾਂ 'ਤੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਨਾ ਆਵੇ। ਪਾਣੀ ਦੀ ਛਬੀਲ ਆਦਿ ਦਾ ਪ੍ਰਬੰਧ ਵੀ ਸਾਡੇ ਵੱਲੋਂ ਕੀਤਾ ਜਾਵੇਗਾ।

ਇਹ ਖ਼ਬਰਾਂ ਵੀ ਪੜ੍ਹੋ: 

Related Post