Mansa News : ਬੋਹਾ ਚ ਦੇਰ ਰਾਤ ਚੋਰਾਂ ਵੱਲੋਂ 15 ਦੇ ਕਰੀਬ ਦੁਕਾਨਾਂ ਤੇ ਚੋਰੀ, ਲੋਕਾਂ ਨੇ ਕੀਤਾ ਰੋਡ ਜਾਮ
Mansa News : ਲਗਾਤਾਰ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੁਲਿਸ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ। ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਚੋਰਾਂ ਵੱਲੋਂ 15 ਦੇ ਕਰੀਬ ਕਰਿਆਨੇ ,ਮੈਡੀਕਲ ਸਟੋਰ ਅਤੇ ਹੋਰ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ
Mansa News : ਲਗਾਤਾਰ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪੁਲਿਸ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਨਾਕਾਮ ਦਿਖਾਈ ਦੇ ਰਹੀ ਹੈ। ਤਾਜ਼ਾ ਮਾਮਲਾ ਮਾਨਸਾ ਜ਼ਿਲ੍ਹੇ ਦੇ ਕਸਬਾ ਬੋਹਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਚੋਰਾਂ ਵੱਲੋਂ 15 ਦੇ ਕਰੀਬ ਕਰਿਆਨੇ ,ਮੈਡੀਕਲ ਸਟੋਰ ਅਤੇ ਹੋਰ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ ਹੈ।
ਜਿਸ ਤੋਂ ਬਾਅਦ ਰੋਸ ਵਜੋਂ ਦੁਕਾਨਦਾਰਾਂ ਅਤੇ ਸ਼ਹਿਰ ਦੇ ਲੋਕਾਂ ਵੱਲੋਂ ਰਤੀਆ ਅਤੇ ਬੋਹਾ ਰੋਡ ਨੂੰ ਜਾਮ ਕਰਕੇ ਪੁਲਿਸ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦੁਕਾਨਦਾਰਾਂ ਨੇ ਦੱਸਿਆ ਕਿ ਬੋਹਾਂ ਦੇ ਵਿੱਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਪੁਲਿਸ ਦੇ ਕੋਲ ਸ਼ਿਕਾਇਤ ਦੇਣ ਦੇ ਬਾਵਜੂਦ ਵੀ ਚੋਰੀ ਦੀਆਂ ਘਟਨਾਵਾਂ ਨਹੀਂ ਰੁਕ ਰਹੀਆਂ। ਉਹਨਾਂ ਦੱਸਿਆ ਕਿ ਕਈ ਦੁਕਾਨਾਂ 'ਤੇ ਤਾਂ ਲਗਾਤਾਰ ਤੀਸਰੀ ਵਾਰ ਚੋਰੀਆਂ ਹੋ ਚੁੱਕੀ ਹੈ। ਜਿਸ ਦੇ ਰੋਸ ਵਜੋਂ ਉਹਨਾਂ ਵੱਲੋਂ ਅੱਜ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ।
ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਬੂਹਾ ਦੇ ਵਿੱਚ ਇੱਕ ਸਮਾਗਮ ਹੋਣ ਦੇ ਚਲਦਿਆਂ ਚੋਰਾਂ ਵੱਲੋਂ ਦੁਕਾਨਾਂ 'ਤੇ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੇ ਵਿੱਚ ਪੁਲਿਸ ਵਾਲ ਵੱਲੋਂ ਵਿਅਕਤੀਆਂ ਨੂੰ ਗਿਰਫਤਾਰ ਵੀ ਕੀਤਾ ਗਿਆ ਹੈ ,ਜੋ ਉਭਾਵਾਲ ਸੰਗਰੂਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਜਾਂਚ ਜਾਰੀ ਹੈ।